
ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਵੀ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ।
ਅੰਮ੍ਰਿਤਸਰ - ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਤੇ ਉਹਨਾਂ ਦੀ ਜਗ੍ਹਾ ਗਿਆਨੀ ਰਘਬੀਰ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਈ ਕਾਰਨਾਂ ਕਰ ਕੇ ਹਟਾਇਆ ਗਿਆ ਹੈ ਤੇ ਉਹਨਾਂ ਨੂੰ ਹਟਾਉਣ ਦੀ ਮੰਗ ਉਸ ਸਮੇਂ ਉੱਠੀ ਸੀ ਜਦੋਂ ਉਹ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਵਿਚ ਸ਼ਾਮਲ ਹੋਏ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਜਥੇਦਾਰਾਂ ਨੂੰ ਕਿਸੇ ਨਾ ਕਿਸੇ ਕਾਰਨ ਕਰ ਕੇ ਹਟਾਇਆ ਗਿਆ ਸੀ ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ।
ਅਪ੍ਰੈਲ 2017: ਗਿਆਨੀ ਗੁਰਮੁਖ ਸਿੰਘ ਨੂੰ ਪੰਥਕ ਫੈਸਲਿਆਂ, ਖ਼ਾਸ ਕਰਕੇ ਡੇਰਾ ਸੱਚਾ ਸੌਦਾ ਮੁਖੀ ਨੂੰ ਮੁਆਫ਼ੀ ਦੇਣ ਵਿਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਵਿਰੁੱਧ ਬੋਲਣ ਕਾਰਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਜਨਵਰੀ 2015: ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦਾ ਸਮਰਥਨ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ।
ਅਗਸਤ 2008: ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਵੀ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ।
ਮਾਰਚ 2000: ਗਿਆਨੀ ਪੂਰਨ ਸਿੰਘ, ਜਥੇਦਾਰ, ਅਕਾਲ ਤਖ਼ਤ ਸਾਹਿਬ, ਨੂੰ ਤਤਕਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਦਖਲ ਕਰਨ ਤੋਂ ਬਾਅਦ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਫਰਵਰੀ 1999: ਭਾਈ ਰਣਜੀਤ ਸਿੰਘ, ਜਥੇਦਾਰ, ਅਕਾਲ ਤਖ਼ਤ ਨੂੰ, ਪ੍ਰਕਾਸ਼ ਸਿੰਘ ਬਾਦਲ ਨਾਲ ਮਤਭੇਦ ਹੋਣ ਕਾਰਨ ਤਤਕਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ ਹਮਾਇਤ ਲਈ ਬਾਹਰ ਦਾ ਦਰਵਾਜ਼ਾ ਦਿਖਾਇਆ ਗਿਆ ਸੀ।
ਮਾਰਚ 1990: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਰਸ਼ਨ ਸਿੰਘ ਰਾਗੀ ਨੂੰ ਤਤਕਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨਾਲ ਜਨਰਲ ਹਾਊਸ ਦੀ ਮੀਟਿੰਗ ਵਿਚ ਬਹਿਸ ਮਗਰੋਂ ਅਸਤੀਫ਼ਾ ਦੇਣਾ ਪਿਆ ਸੀ।