
ਪੁਲਿਸ ਨੇ ਉਤਰਾਖੰਡ ਤੋਂ ਕੀਤੇ ਕਾਬੂ
ਚੰਡੀਗੜ੍ਹ: ਲੁਧਿਆਣਾ ਵਿਚ ਸਾਢੇ 8 ਕਰੋੜ ਰੁਪਏ ਦੀ ਲੁੱਟ ਮਾਮਲੇ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਲੋਂ ਭਗੌੜੇ ਮਨਦੀਪ ਕੌਰ ਉਰਫ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
Proud of @Ludhiana_Police & Counter Intelligence unit to solve the CMS Cash Robbery Case after arresting fugitive Mandeep Kaur @ Mona & her Husband Jaswinder Singh from #Uttarakhand
— DGP Punjab Police (@DGPPunjabPolice) June 17, 2023
Kingpin of #LudhianaCashVanRobbery arrested in less than 100 hrs. (1/2) pic.twitter.com/VF2xkDVV83
ਇਹ ਵੀ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣਗੇ 205 ਸਿੱਖ ਸ਼ਰਧਾਲੂ
ਇਸ ਦੇ ਨਾਲ ਹੀ ਪੁਲਿਸ ਨੇ ਲੁਧਿਆਣਾ ਕੈਸ਼ ਵੈਨ ਲੁੱਟ ਦੇ ਕਿੰਗਪਿਨ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਗ੍ਰਿਫਤਾਰ ਕੀਤੇ ਹਨ। ਪੰਜਾਬ ਦੇ ਡੀ.ਜੀ.ਪੀ. ਨੇ ਇਸ ਸਬੰਧੀ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਵਲੋਂ ਬਹੁ-ਕਰੋੜੀ ਲੁੱਟ ਦੇ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਦੀ ਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ: ਨਹੀਂ ਰਹੇ ਉੱਘੇ ਪੰਜਾਬੀ ਗਾਇਕ ਰੰਗਾ ਸਿੰਘ ਮਾਨ, ਲੰਬੇ ਸਮੇਂ ਤੋਂ ਸਨ ਬੀਮਾਰ
ਇਸ ਤੋਂ ਪਹਿਲਾਂ ਪੁਲਿਸ ਨੇ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਪੁਲਿਸ ਨੇ ਦੋਹਾਂ ਨੂੰ ਖੁੱਲ੍ਹੀ ਚੁਨੌਤੀ ਦਿੰਦਿਆਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਮਨਦੀਪ ਮੋਨਾ ਅਤੇ ਜਸਵਿੰਦਰ ਸਿੰਘ ਜਿੰਨੀ ਮਰਜ਼ੀ ਤੇਜ਼ੀ ਨਾਲ ਭੱਜ ਲੈਣ ਪਰ ਉਹ ਬਚ ਨਹੀਂ ਸਕਣਗੇ।
ਇਹ ਵੀ ਪੜ੍ਹੋ: ਫਤਿਹਾਬਾਦ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਭੈਣ-ਭਰਾ ਅਤੇ ਜੀਜੇ ਦੀ ਮੌਤ
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਹੁਣ ਤਕ ਕਰੀਬ 1 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਨਾਲ ਮਜ਼ਦੂਰਾਂ ਨੂੰ ਪੈਸੇ ਦੀ ਭਾਲ ਲਈ ਸੀਵਰੇਜ ਲਾਈਨਾਂ ਵਿਚ ਵੜਨਾ ਪਿਆ। ਮੁਲਜ਼ਮਾਂ ਨੇ ਵਾਰਦਾਤ ਵਾਲੇ ਦਿਨ ਕਾਲੇ ਕੱਪੜੇ ਪਹਿਨਣ ਦੀ ਯੋਜਨਾ ਬਣਾਈ ਸੀ, ਤਾਂ ਜੋ ਰਾਤ ਸਮੇਂ ਕੁੱਝ ਨਜ਼ਰ ਨਾ ਆਵੇ। ਉਨ੍ਹਾਂ ਦਸਿਆ ਸੀ ਕਿ ਮਾਮਲੇ ਨੂੰ ਸੁਲਝਾਉਣ ਲਈ ਆਏ ਸਾਰੇ ਖਰਚੇ ਦੀ ਵਸੂਲੀ ਕੰਪਨੀ ਤੋਂ ਹੀ ਕਰਵਾਉਣ ਲਈ ਡੀ.ਜੀ.ਪੀ. ਨਾਲ ਗੱਲਬਾਤ ਚੱਲ ਰਹੀ ਹੈ।