ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਵਧਾਇਆ ਮਾਣ: ਹਵਾਈ ਫ਼ੌਜ ’ਚ ਫ਼ਲਾਇੰਗ ਅਫ਼ਸਰ ਵਜੋਂ ਹੋਈ ਚੋਣ
Published : Jun 17, 2023, 2:53 pm IST
Updated : Jun 17, 2023, 2:54 pm IST
SHARE ARTICLE
Punjab farmer daughters commissioned as IAF flying officers
Punjab farmer daughters commissioned as IAF flying officers

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਹਨ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ

 

ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿਚ ਫ਼ਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: ਹਰਿਆਣਾ ਪੁਲਿਸ ਭਰਤੀ ਵਿਚ ਸਰਕਾਰ ਦੇ ਵੱਡੇ ਬਦਲਾਅ: ਉੱਚ ਯੋਗਤਾ ਦੇ ਵਾਧੂ ਨੰਬਰ ਨਹੀਂ ਮਿਲਣਗੇ; ਦੌੜ ਤੋਂ ਪਹਿਲਾਂ ਹੋਵੇਗਾ ਹਾਈਟ-ਚੈਸਟ ਟੈਸਟ

ਫ਼ਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫ਼ਲਾਇੰਗ ਬ੍ਰਾਂਚ ਵਿਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ ਜਦਕਿ ਫ਼ਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿਚ ਹੋਵੇਗੀ।

ਇਹ ਵੀ ਪੜ੍ਹੋ: ਕਿੰਗ ਚਾਰਲਸ III ਦੇ ਜਨਮਦਿਨ ਸਨਮਾਨਾਂ ਦੀ ਸੂਚੀ 'ਚ ਭਾਰਤੀ ਮੂਲ ਦੇ ਡਾਕਟਰ ਤੇ ਕਾਰੋਬਾਰੀ ਵੀ ਸ਼ਾਮਲ 

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ: ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਮਦਦ ਲਈ ਅੱਗੇ ਆਇਆ ਚੀਨ, ਦਿਤੇ ਇਕ ਅਰਬ ਡਾਲਰ

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿਚ ਅਪਣੀ ਕਿਸਮ ਦਾ ਇਕੋ ਇਕ ਕੈਂਪਸ ਹੈ। ਕੈਬਨਿਟ ਮੰਤਰੀ ਨੇ ਦਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਮਾਈ ਭਾਗੋ ਏ.ਐਫ.ਪੀ.ਆਈ. ਵਿਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿਤੀ ਹੈ, ਜਿਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੋ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਕਾਰਾਂ ਦੇ ਉੱਡੇ ਪਰਖੱਚੇ

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫ਼ਲਾਇੰਗ ਅਫ਼ਸਰ ਵਜੋਂ ਚੁਣੇ ਜਾਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement