
9 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ
ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ-ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁੱਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ,ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਚਿੰਤਾ ਵਾਲੀ ਗੱਲ ਹੈ ਕਿ ਕੈਨੇਡਾ ਵਿੱਚ ਆਏ ਦਿਨ ਦਿਲ ਦਾ ਦੌਰਾ ਪੈਣ ਕਾਰਨ ਕਿਸੇ ਨੇ ਕਿਸੇ ਪੰਜਾਬੀ ਗੱਭਰੂ ਦੀ ਮੌਤ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ।
ਮ੍ਰਿਤਕ ਦੇ ਭਰਾ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤਜੀਤ ਕਰੀਬ 9 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਅਚਾਨਕ ਉਸ ਨੂੰ ਚੁੱਪ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਬੂਆ ਬਲਜੀਤ ਕੌਰ ਅਨੁਸਾਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਦਿਲਪ੍ਰੀਤਜੀਤ ਸਿੰਘ ਅਤੇ ਉਸ ਦੇ ਤਿੰਨ ਹੋਰ ਸਾਥੀ ਕਮਰੇ ਵਿਚ ਸੌਣ ਦੀ ਤਿਆਰੀ ਕਰ ਰਹੇ ਸਨ। ਦਿਲਪ੍ਰੀਤ ਮੋਬਾਈਲ ਵੱਲ ਦੇਖ ਰਿਹਾ ਸੀ। ਇਸ ਦੌਰਾਨ ਸਾਥੀ ਨੇ ਦਿਲਪ੍ਰੀਤ ਨੂੰ ਸੌਂ ਜਾਣ ਲਈ ਕਿਹਾ, ਉਸ ਨੇ ਸਵੇਰੇ ਵੀ ਕੰਮ ’ਤੇ ਜਾਣਾ ਹੈ।
ਪਰ, ਉਸ ਦਾ ਭਤੀਜਾ ਕੁਝ ਨਹੀਂ ਬੋਲਿਆ। ਉਸ ਨੇ ਹਿਲਾ ਕੇ ਦੇਖਿਆ ਤਾਂ ਉਸ ਦੇ ਭਤੀਜੇ ਨੂੰ ਸਾਹ ਨਹੀਂ ਸੀ ਆ ਰਿਹਾ। ਸਾਈਲੈਂਟ ਅਟੈਕ ਕਾਰਨ ਉਸ ਦੀ ਉਥੇ ਮੌਤ ਹੋ ਗਈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ ਮੌਤ ਵੀ ਕੈਨੇਡਾ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ। ਇਹ ਚਿੰਤਾ ਵਾਲੀ ਗੱਲ ਹੈ ਕਿ ਕੈਨੇਡਾ ਵਿੱਚ ਆਏ ਦਿਨ ਦਿਲ ਦਾ ਦੌਰਾ ਪੈਣ ਕਾਰਨ ਕਿਸੇ ਨੇ ਕਿਸੇ ਪੰਜਾਬੀ ਗੱਭਰੂ ਦੀ ਮੌਤ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ।
ਦਿਲਪ੍ਰੀਤਜੀਤ ਸਿੰਘ ਖੇਡ ਪ੍ਰੇਮੀ ਸੀ। ਉਹ ਖਮਾਣੋਂ ਦੇ ਦਾਰਾ ਸਿੰਘ ਸਪੋਰਟਸ ਕਲੱਬ ਦੇ ਮੁਖੀ ਵੀ ਸਨ। ਕੋਰੋਨਾ ਦੌਰਾਨ ਸ਼ਹਿਰ ਵਿਚ ਖੇਡ ਮੇਲਾ ਨਹੀਂ ਲਗਾਇਆ ਗਿਆ। ਜਿਸ ਕਾਰਨ ਦਿਲਪਿਆਰਜੋਤ ਕਾਫੀ ਨਿਰਾਸ਼ ਸੀ। ਕੈਨੇਡਾ ਵਿਚ ਉਹ ਰੋਜ਼ਾਨਾ ਆਪਣੇ ਸਾਥੀਆਂ ਨੂੰ ਫੋਨ ਕਰਕੇ ਦੱਸਦਾ ਸੀ ਕਿ ਜਲਦੀ ਹੀ ਖਮਾਣੋਂ ਵਿਚ ਇੱਕ ਵੱਡਾ ਖੇਡ ਮੇਲਾ ਕਰਵਾਇਆ ਜਾਵੇਗਾ। ਉਸਦੇ ਸੁਪਨੇ ਅਧੂਰੇ ਹੀ ਰਹਿ ਗਏ।