ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ 
Published : Jun 17, 2023, 12:02 pm IST
Updated : Jun 17, 2023, 12:02 pm IST
SHARE ARTICLE
Navjot Singh
Navjot Singh

ਨਵਜੋਤ ਸਿੰਘ 6 ਮਹੀਨੇ ਪਹਿਲਾਂ ਪਤਨੀ ਨਾਲ ਕੌਨੇਡਾ ਗਿਆ ਸੀ

ਤਰਨਤਾਰਨ - ਛੋਟੀ ਉਮਰ 'ਚ ਪਿਤਾ ਦੀ ਹੋਈ ਮੌਤ ਤੋਂ ਬਾਅਦ ਘਰ ਦੇ ਮਾੜੇ ਹਾਲਾਤ ਨੂੰ ਸੁਧਾਰਨ ਲਈ 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪਿੰਡ ਢੋਟੀਆਂ ਦੇ ਸਰਪੰਚ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਪਿੰਡ ਢੋਟੀਆਂ ਦੇ ਜੰਮਪਲ ਨਵਜੋਤ ਸਿੰਘ (23) ਪੁੱਤਰ ਨਿਰਵੈਲ ਸਿੰਘ ਦਾ ਕਰੀਬ 8 ਮਹੀਨੇ ਪਹਿਲਾਂ ਨੌਜਵਾਨ ਦਾ ਰਮਨਦੀਪ ਕੌਰ ਨਾਲ ਵਿਆਹ ਹੋਇਆ ਸੀ ਜਿਸ ਤੋਂ ਬਾਅਦ ਉਹ ਦੋਹੇ ਕਰੀਬ 6 ਮਹੀਨੇ ਪਹਿਲਾਂ ਪਤਨੀ ਸਮੇਤ ਕੈਨੇਡਾ ਦੇ ਬਰੈਂਪਟਨ ਸ਼ਹਿਰ ਚਲੇ ਗਏ ਸੀ।

ਰਣਜੀਤ ਸਿੰਘ ਨੇ ਦੱਸਿਆ ਕਿ ਬਚਪਨ ਵਿਚ ਹੀ ਨਵਜੋਤ ਸਿੰਘ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ। ਸ਼ੁੱਕਰਵਾਰ ਦੁਪਹਿਰ ਨਵਜੋਤ ਸਿੰਘ ਦੀ ਬਾਥਰੂਮ ’ਚ ਨਹਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸੂਚਨਾ ਨਵਜੋਤ ਸਿੰਘ ਦੀ ਪਤਨੀ ਰਮਨਦੀਪ ਕੌਰ ਨੇ ਘਰ ’ਚ ਫੋਨ ਰਾਹੀਂ ਮਾਤਾ ਜਸਬੀਰ ਕੌਰ ਨੂੰ ਦਿੱਤੀ ਤਾਂ ਉਹ ਬੇਹੋਸ਼ ਹੋ ਗਈ ਤੇ ਦੰਦਲਾਂ ਪੈਣ ਲੱਗੀਆਂ। ਨਵਜੋਤ ਸਿੰਘ ਆਪਣੇ ਪਿੱਛੇ ਮਾਤਾ ਜਸਬੀਰ ਕੌਰ ਅਤੇ ਪਿੰਡ ਬਾਣੀਆਂ ਵਿਖੇ  ਵਿਆਹੀ ਭੈਣ ਕੰਵਲਜੀਤ ਕੌਰ ਨੂੰ ਛੱਡ ਗਿਆ ਹੈ। ਮ੍ਰਿਤਕ ਨਵਜੋਤ ਸਿੰਘ ਦੀ ਮਾਂ ਅਤੇ ਭੈਣ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ’ਚ ਜਲਦ ਵਾਪਸ ਲਿਆਉਣ ਸਬੰਧੀ ਸਰਕਾਰ ਤੋਂ ਮੰਗ ਕੀਤੀ ਗਈ ਹੈ। 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement