ਸੁਵਿਧਾ ਕੇਂਦਰ ਵਿਚ ਕਰੀਬ 20 ਲੱਖ ਰੁਪਏ ਚੋਰੀ, ਕੈਸ਼ ਲਾਕਰ ਲੈ ਕੇ ਫ਼ਰਾਰ ਹੋਏ ਲੁਟੇਰੇ
Published : Jun 17, 2023, 2:10 pm IST
Updated : Jun 17, 2023, 2:10 pm IST
SHARE ARTICLE
Robbery in facility center of Bathinda Mini Secretariat
Robbery in facility center of Bathinda Mini Secretariat

ਸੀ.ਸੀ.ਟੀ.ਵੀ. ਕੈਮਰੇ ਤੋਂ ਇਲਾਵਾ ਡੀ.ਵੀ.ਆਰ. ਵੀ ਲੈ ਕੇ ਹੋਏ ਫ਼ਰਾਰ




ਬਠਿੰਡਾ: ਬਠਿੰਡਾ ਮਿੰਨੀ ਸਕੱਤਰੇਤ ਸਥਿਤ ਸੁਵਿਧਾ ਕੇਂਦਰ 'ਚ ਚੋਰਾਂ ਨੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਲੁਟੇਰੇ ਸੁਵਿਧਾ ਕੇਂਦਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਤੋਂ ਇਲਾਵਾ ਡੀ.ਵੀ.ਆਰ. ਵੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ .ਅਤੇ ਡੀ.ਐਸ.ਪੀ. ਸਿਟੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ: ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਇਸ ਦੇ ਨਾਲ ਹੀ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਚੋਰ ਸੁਵਿਧਾ ਕੇਂਦਰ ਵਿਚ ਰੱਖੇ ਕੈਸ਼ ਲਾਕਰ ਨੂੰ ਹੀ ਚੋਰੀ ਕਰਕੇ ਲੈ ਗਏ, ਜਿਸ ਵਿਚ 18 ਤੋਂ 20 ਲੱਖ ਰੁਪਏ ਦੀ ਨਕਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ 1.3 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ, ਮੁਲਜ਼ਮ ਸਾਇਕਲ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ

ਜਾਣਕਾਰੀ ਅਨੁਸਾਰ ਜਦੋਂ ਸੁਰੱਖਿਆ ਕਰਮਚਾਰੀ ਸਵੇਰੇ 9 ਵਜੇ ਦੇ ਕਰੀਬ ਸੁਵਿਧਾ ਕੇਂਦਰ 'ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਕੇਂਦਰ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰੋਂ ਡੀ.ਵੀ.ਆਰ.  ਵੀ ਗਾਇਬ ਸੀ। ਜਦੋਂ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਅੰਦਰੋਂ ਨਕਦੀ ਗਾਇਬ ਸੀ। ਡੀ.ਐਸ.ਪੀ. ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement