TarnTaran News: BSF ਨੇ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਕੀਤਾ ਨਾਕਾਮ, ਗੋਲੀਬਾਰੀ ਕਰਕੇ ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
Published : Jun 17, 2024, 11:15 am IST
Updated : Jun 17, 2024, 12:19 pm IST
SHARE ARTICLE
A Pakistani drone was shot down in Punjab News in punjabi
A Pakistani drone was shot down in Punjab News in punjabi

TarnTaran News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

A Pakistani drone was shot down in Punjab News in punjabi : ਪਾਕਿਸਤਾਨ ਆਪਣੀਆਂ ਨਾਪਾਕ ਸਾਜ਼ਿਸ਼ਾਂ ਤੋਂ ਬਾਜ਼ ਨਹੀਂ ਆ ਰਿਹਾ। ਉਹ ਲਗਾਤਾਰ ਭਾਰਤੀ ਸਰਹੱਦ 'ਤੇ ਡਰੋਨ ਭੇਜ ਕੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਾਲ 2024 ਵਿਚ ਹੀ ਪਾਕਿਸਤਾਨ ਨੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ 106 ਡਰੋਨ ਭੇਜੇ ਹਨ। ਹਾਲ ਹੀ 'ਚ ਇਕ ਵਾਰ ਫਿਰ ਬੀਐਸਐਫ ਨੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟ ਦਿੱਤਾ ਹੈ। ਜਿਸ ਨਾਲ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: West Bengal Train Accident: ਪੱਛਮੀ ਬੰਗਾਲ 'ਚ ਵੱਡਾ ਰੇਲ ਹਾਦਸਾ, ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ, ਹੁਣ ਤੱਕ ਚਾਰ ਮੌਤਾਂ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟ ਦਿੱਤਾ ਗਿਆ। ਡਰੋਨ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ 16 ਜੂਨ 2024 ਨੂੰ ਸ਼ਾਮ ਸਮੇਂ ਡਿਊਟੀ 'ਤੇ ਮੌਜੂਦ ਚੌਕਸ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਇਕ ਸ਼ੱਕੀ ਉਡਦੇ ਡਰੋਨ ਨੂੰ ਦੇਖਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ।

ਇਹ ਵੀ ਪੜ੍ਹੋ: Retreat Ceremony Time Change: ਅੱਤ ਦੀ ਗਰਮੀ ਦੇ ਮੱਦੇਨਜ਼ਰ ਅਟਾਰੀ ਵਾਹਗਾ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ 

ਜਿਸ ਤੋਂ ਬਾਅਦ, ਸਥਾਪਿਤ ਪ੍ਰਕਿਰਿਆ ਦੇ ਅਨੁਸਾਰ, ਬੀਐਸਐਫ ਦੇ ਜਵਾਨਾਂ ਨੇ ਸੰਭਾਵਿਤ ਡਰਾਪਿੰਗ ਖੇਤਰ ਨੂੰ ਘੇਰ ਲਿਆ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਸ਼ਾਮ 5:00 ਵਜੇ ਦੇ ਕਰੀਬ ਸਰਚ ਅਭਿਆਨ ਦੌਰਾਨ ਜਵਾਨਾਂ ਨੇ ਪਿੰਡ ਮਰੀਮੇਘਾ, ਜ਼ਿਲ੍ਹਾ-ਤਰਨਤਾਰਨ ਦੇ ਸਕੂਲ ਦੇ ਮੈਦਾਨ ਤੋਂ 01 ਡਰੋਨ ਸਫਲਤਾਪੂਰਵਕ ਬਰਾਮਦ ਕੀਤਾ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਬੀ.ਐਸ.ਐਫ ਦੇ ਜਵਾਨਾਂ ਦੀ ਚੌਕਸੀ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਦੇ ਯਤਨਾਂ ਸਦਕਾ ਸਰਹੱਦ ਪਾਰੋਂ ਚਲਾਏ ਗਏ ਗੈਰ-ਕਾਨੂੰਨੀ ਡਰੋਨਾਂ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A Pakistani drone was shot down in Punjab News in punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM

Pahalgam Terror Attack News : ਅੱਤ+ਵਾਦੀ ਹਮਲੇ ਤੋਂ ਬਾਅਦ ਸਥਾਨਕ ਲੋਕਾਂ ਨੇ ਕੈਮਰੇ ਸਾਹਮਣੇ ਕਹੀ ਆਪਣੇ ਦੀ ਗੱਲ

25 Apr 2025 5:55 PM

Pahalgam Terror Attack News : ਅੱਤਵਾਦੀ ਹਮਲੇ ਤੋਂ ਬਾਅਦ Jammu & Kashmir 'ਚ ਰਸਤੇ ਕਰ ਦਿੱਤੇ ਗਏ ਬੰਦ!

24 Apr 2025 5:50 PM
Advertisement