Abohar News : ਅੱਧੀ ਰਾਤ ਔਰਤ ਨੂੰ ਮਿਲਣ ਉਸ ਦੇ ਘਰ ਗਿਆ ਪ੍ਰੇਮੀ , ਉਤੋਂ ਆ ਗਿਆ ਔਰਤ ਦਾ ਬੇਟਾ , ਫ਼ਿਰ ਕੁਹਾੜੀ ਨਾਲ ਵੱਢਿਆ
Published : Jun 17, 2024, 4:10 pm IST
Updated : Jun 17, 2024, 4:11 pm IST
SHARE ARTICLE
Abohar
Abohar

ਲੱਤ ਦੇ ਕੀਤੇ ਤਿੰਨ ਟੋਟੇ , ਕੱਟਿਆ ਗੁਪਤ ਅੰਗ

Abohar News : ਅਬੋਹਰ ਦੇ ਪਿੰਡ ਧਰਮਪੁਰਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਆਪਣੀ ਮਾਂ ਦੇ ਪ੍ਰੇਮੀ ਦਾ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਨੌਜਵਾਨ ਨੇ ਵਿਅਕਤੀ ਦੀ ਇੱਕ ਲੱਤ ਦੇ ਤਿੰਨ ਟੁਕੜੇ ਕਰ ਦਿੱਤੇ ਹਨ। ਦੂਜੀ ਲੱਤ ਅਤੇ ਇੱਕ ਬਾਂਹ ਵੀ ਬੁਰੀ ਤਰ੍ਹਾਂ ਨਾਲ ਕੱਟ ਦਿੱਤੀ। ਇਸ ਤੋਂ ਇਲਾਵਾ ਪ੍ਰਾਈਵੇਟ ਪਾਰਟ ਵੀ ਕੱਟਿਆ ਗਿਆ। ਬੁਰੀ ਤਰ੍ਹਾਂ ਨਾਲ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪਿੰਡ ਧਰਮਪੁਰਾ ਦਾ ਕਰੀਬ 50 ਸਾਲਾ ਸਵਰਨ ਪੁੱਤਰ ਜਗਰਾਮ ਲੱਕੜ ਕੱਟ ਕੇ ਪਿੰਡਾਂ ਵਿੱਚ ਵੇਚਦਾ ਹੈ। ਉਸ ਦੇ ਪਿਛਲੇ ਕਾਫੀ ਸਮੇਂ ਤੋਂ ਪਿੰਡ ਦੀ ਇਕ ਔਰਤ ਨਾਲ ਨਾਜਾਇਜ਼ ਸਬੰਧ ਸਨ। ਇਸ ਗੱਲ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਪਸੰਦ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਤੀ ਅਤੇ ਬੇਟਾ ਕੰਮ 'ਤੇ ਗਏ ਹੋਏ ਸਨ।

ਸਵਰਨ ਬੀਤੀ ਰਾਤ ਕਰੀਬ 12 ਵਜੇ ਖੇਤ ਤੋਂ ਆਇਆ ਅਤੇ ਸਿੱਧਾ ਪਿੰਡ ਦੇ ਹੀ ਉਕਤ ਵਿਅਕਤੀ ਦੇ ਘਰ ਔਰਤ ਨੂੰ ਮਿਲਣ ਲਈ ਪਹੁੰਚ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਜਦੋਂ ਔਰਤ ਦਾ ਲੜਕਾ ਘਰ ਆਇਆ ਤਾਂ ਸਵਰਨ ਨੂੰ ਇਤਰਾਜ਼ਯੋਗ ਹਾਲਤ ਵਿਚ ਦੇਖਿਆ।

ਜਿਸ ਤੋਂ ਬਾਅਦ ਗੁੱਸੇ 'ਚ ਆ ਕੇ ਔਰਤ ਦੇ ਲੜਕੇ ਨੇ ਘਰ 'ਚ ਰੱਖੀ ਕੁਹਾੜੀ ਨਾਲ ਸਵਰਨ 'ਤੇ ਇੰਨੇ ਵਾਰ ਕੀਤੇ ਕਿ ਉਸ ਦੀ ਇਕ ਲੱਤ ਦੇ ਟੁਕੜੇ-ਟੁਕੜੇ ਹੋ ਗਏ ਅਤੇ ਦੂਜੀ ਲੱਤ ਵੀ ਕੱਟ ਦਿੱਤੀ ਗਈ। ਇੰਨਾ ਹੀ ਨਹੀਂ ਗੁੱਸੇ 'ਚ ਆਏ ਨੌਜਵਾਨ ਨੇ ਸਵਰਨ ਦਾ ਪ੍ਰਾਈਵੇਟ ਪਾਰਟ ਵੀ ਕੱਟ ਦਿੱਤਾ।

ਦੱਸਿਆ ਜਾਂਦਾ ਹੈ ਕਿ ਪਰਿਵਾਰਕ ਮੈਂਬਰ ਨੇ ਇਸ ਸਬੰਧੀ ਗ੍ਰਾਮ ਪੰਚਾਇਤ ਨੂੰ ਸੂਚਨਾ ਦਿੱਤੀ। ਕਰੀਬ ਦੋ ਘੰਟੇ ਬਾਅਦ ਜਦੋਂ ਪੰਚਾਇਤ ਉਥੇ ਪਹੁੰਚੀ ਤਾਂ ਸਵਰਨਾ ਖੂਨ ਨਾਲ ਲੱਥਪੱਥ ਪਈ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਇਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਤ ਕਰੀਬ 4 ਵਜੇ ਐਂਬੂਲੈਂਸ ਪਿੰਡ 'ਚ ਆਈ ਅਤੇ ਖੂਨ ਨਾਲ ਲੱਥਪੱਥ ਹਾਲਤ 'ਚ ਸਵਰਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ: ਡੀ.ਐਸ.ਪੀ

ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਮਾਮਲੇ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਨਾਜਾਇਜ਼ ਸਬੰਧਾਂ ਕਾਰਨ ਇੱਕ ਪੁੱਤਰ ਨੇ ਆਪਣੀ ਮਾਂ ਦੇ ਪ੍ਰੇਮੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement