Spanish couple Beat in Himachal: ਸਾਬਕਾ CM ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ, ਕਾਰਵਾਈ ਦੀ ਕੀਤੀ ਮੰਗ
Published : Jun 17, 2024, 8:50 am IST
Updated : Jun 17, 2024, 8:50 am IST
SHARE ARTICLE
Former CM Channi spoke to Himachal CM Sukhu
Former CM Channi spoke to Himachal CM Sukhu

Spanish couple Beat in Himachal: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੇ ਕਾਰਵਾਈ ਦਾ ਦਿਤਾ ਭਰੋਸਾ

Former CM Channi spoke to Himachal CM Sukhu: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਜੋੜੇ ਨਾਲ ਹੋਈ ਲੜਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: Punjab Weather Update News: ਪੰਜਾਬ 'ਚ ਜਾਰੀ ਰਹੇਗਾ ਭਿਆਨਕ ਗਰਮੀ ਨਾਲ ਲੂ ਦਾ ਕਹਿਰ, ਰੈੱਡ ਅਲਰਟ ਜਾਰੀ 

ਇਸ ਦੇ ਨਾਲ ਹੀ ਚੰਨੀ ਦੇ ਗੁੱਸੇ ਨੂੰ ਦੇਖਦੇ ਹੋਏ ਸੁੱਖੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦੇ ਰਹੇ ਹਨ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਚੰਨੀ ਨੇ ਕਿਹਾ- ਉਕਤ ਹਮਲੇ ਰਾਹੀਂ ਪੰਜਾਬ ਅਤੇ ਹਿਮਾਚਲ 'ਚ ਰਹਿੰਦੇ ਭਰਾਵਾਂ 'ਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

 ਅੰਮ੍ਰਿਤਸਰ ਤੋਂ ਹਿਮਾਚਲ ਡਲਹੌਜ਼ੀ ਦੀ ਯਾਤਰਾ ਕਰਨ ਗਏ ਇੱਕ ਐਨਆਰਆਈ ਸਪੈਨਿਸ਼ ਜੋੜੇ 'ਤੇ ਪਾਰਕਿੰਗ ਨੂੰ ਲੈ ਕੇ ਲੋਕਾਂ ਨੇ ਹਮਲਾ ਕਰ ਦਿੱਤਾ। ਘਟਨਾ ਵਿਚ ਸਪੈਨਿਸ਼ ਪਤਨੀ, ਉਸ ਦਾ ਪੰਜਾਬ ਮੂਲ ਦਾ ਪਤੀ ਅਤੇ ਜੀਜਾ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਪਤੀ ਦੀ ਹਾਲਤ ਇੰਨੀ ਗੰਭੀਰ ਬਣੀ ਹੋਈ ਸੀ ਕਿ ਉਹ ਦੋ ਦਿਨ ਹਸਪਤਾਲ 'ਚ ਬੇਹੋਸ਼ ਰਿਹਾ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੂੰ ਸਾਰੀ ਘਟਨਾ ਬਾਰੇ ਪਤਾ ਲੱਗਾ।

ਇਹ ਵੀ ਪੜ੍ਹੋ: Kangana Ranaut slap Incident: ਹਿਮਾਚਲ ’ਚ ਚੰਡੀਗੜ੍ਹ ਪੁਲਿਸ ਦੇ ਸਿੱਖ ਅਫ਼ਸਰ ਨਾਲ ਮਾੜਾ ਵਿਵਹਾਰ

ਐਨਆਰਆਈ ਕੰਵਲਜੀਤ ਸਿੰਘ ਦੀ ਸਪੈਨਿਸ਼ ਪਤਨੀ ਨੇ ਦੱਸਿਆ ਸੀ ਕਿ ਉਹ ਹਿਮਾਚਲ ਦੇ ਦੌਰੇ 'ਤੇ ਗਏ ਸਨ, ਜਿੱਥੇ ਇਹ ਸਾਰੀ ਘਟਨਾ ਵਾਪਰੀ। ਸਪੈਨਿਸ਼ ਔਰਤ ਨੇ ਕਿਹਾ ਕਿ ਸਾਡੀ ਇੱਥੇ ਕੋਈ ਸੁਰੱਖਿਆ ਨਹੀਂ ਹੈ। ਸਾਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਸਾਨੂੰ ਕਿਸੇ ਨੇ ਨਹੀਂ ਬਚਾਇਆ। ਔਰਤ ਨੇ ਦੱਸਿਆ ਕਿ ਉਸ ਨੇ ਲੜਾਈ ਦੀ ਵੀਡੀਓ ਵੀ ਬਣਾਈ ਸੀ, ਜਿਸ ਨੂੰ ਹਿਮਾਚਲ ਪੁਲਿਸ ਨੇ ਉਸ ਦੇ ਮੋਬਾਈਲ ਫ਼ੋਨ ਤੋਂ ਡਿਲੀਟ ਕਰ ਦਿਤੀ ਸੀ। ਔਰਤ ਨੇ ਕਿਹਾ ਕਿ ਪੁਲਿਸ ਦੇ ਦਾਖਲ ਕਾਰਨ ਉਸ ਦਾ ਬਚਾਅ ਹੋ ਗਿਆ, ਪਰ ਉਸ ਦੀ ਗੱਲ ਨਹੀਂ ਸੁਣੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੀੜਤ ਐਨਆਰਆਈ ਕੰਵਲਜੀਤ ਸਿੰਘ ਨੇ ਦੱਸਿਆ ਸੀ ਕਿ ਉਹ ਪਿਛਲੇ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਸੀ। ਪੰਜਾਬ ਸਰਕਾਰ ਨੇ ਪੰਜਾਬ ਵਿੱਚ ਰੁਜ਼ਗਾਰ ਸ਼ੁਰੂ ਕਰਨ ਦੀ ਗੱਲ ਕੀਤੀ ਸੀ। ਜਿਸ ਕਾਰਨ ਉਹ ਆਪਣੇ ਪਰਿਵਾਰ ਸਮੇਤ ਸਭ ਕੁਝ ਛੱਡ ਕੇ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਪਰਤ ਆਏ ਸਨ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਸਥਿਤੀ ਅਜੇ ਵੀ ਖਰਾਬ ਹੈ। ਉਨ੍ਹਾਂ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਅਸੀਂ ਸਿਰਫ ਹਿਮਾਚਲ ਦੇਖਣ ਗਏ ਸੀ ਤਾਂ ਹਿਮਾਚਲ ਦੇ ਲੋਕਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ।  

 

(For more Punjabi news apart from Punjab Weather Update News in punjabi , stay tuned to Rozana Spokesman)

                 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement