Jalandhar West by-election: AAP ਵੱਲੋਂ ਉਮੀਦਵਾਰ ਦਾ ਐਲਾਨ, ਕੌਣ ਲੜੇਗਾ ਚੋਣ ?
Published : Jun 17, 2024, 12:17 pm IST
Updated : Jun 17, 2024, 12:55 pm IST
SHARE ARTICLE
File Photo
File Photo

ਮੋਹਿੰਦਰ ਭਗਤ ਦਾ ਪੱਛਮੀ ਹਲਕੇ ਵਿਚ ਕਾਫ਼ੀ ਪ੍ਰਭਾਵ ਹੈ।

Jalandhar West by-election:  ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 'ਆਪ' ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਮੋਹਿੰਦਰ ਭਗਤ 'ਤੇ ਭਰੋਸਾ ਪ੍ਰਗਟਾਇਆ ਹੈ। ਆਪ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਿਆ ਹੈ ਜੋ ਕਿ 14 ਅ੍ਰਪੈਲ ਨੂੰ ਭਾਜਪਾ ਛੱਡ ਕੇ ਆਏ ਸਨ ਤੇ ਉਹਨਾਂ ਨੇ ਆਪ ਦਾ ਪੱਲਾ ਫੜ ਲਿਆ ਸੀ। ਮੋਹਿੰਦਰ ਭਗਤ ਦਾ ਪੱਛਮੀ ਹਲਕੇ ਵਿਚ ਕਾਫ਼ੀ ਪ੍ਰਭਾਵ ਹੈ। 

ਮੋਹਿੰਦਰ ਭਗਤ 2023 ਵਿਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਨੇ ਚੰਡੀਗੜ੍ਹ 'ਚ 'ਆਪ' ਦਾ ਝਾੜੂ ਫੜਿਆ ਸੀ। ਮੋਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।  

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਲਈ 'ਆਪ' ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਕਿਸੇ ਹੋਰ ਪਾਰਟੀ ਨੇ ਅਜੇ ਤੱਕ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ। ਸੂਬੇ ਵਿਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫ਼ਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੀ ਸੀ। ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ 'ਤੇ ਉਪ ਚੋਣ ਹੋ ਰਹੀ ਹੈ। 

ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਦੀ ਮਿਆਦ 21 ਜੂਨ ਤੱਕ ਹੈ।  'ਆਪ' ਦੇ ਸਭ ਤੋਂ ਪ੍ਰਮੁੱਖ ਦਾਅਵੇਦਾਰ ਵਿਧਾਨ ਸਭਾ ਹਲਕਾ ਇੰਚਾਰਜ ਅਤੇ ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮੋਹਿੰਦਰ ਭਗਤ ਸਨ। ਸੋਮਵਾਰ ਨੂੰ 'ਆਪ' ਵੱਲੋਂ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਭਗਤ ਉਨ੍ਹਾਂ ਦੇ ਉਮੀਦਵਾਰ ਹੋਣਗੇ। 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement