
Punjab News: ਚੰਨੀ ਨੇ ਕਤਾਰ ਵਿਚ ਬੈਠ ਕੇ ਨਮਾਜ਼ ਅਦਾ ਕੀਤੀ, ਰਿੰਕੂ ਨੇ ਮੁਸਲਿਮ ਆਗੂਆਂ ਨਾਲ ਮੁਲਾਕਾਤ ਕੀਤੀ
MP Charanjit Channi reached Jalandhar Eidgah News in punjabi : ਪੰਜਾਬ ਵਿਚ ਅੱਜ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਈਦ ਦੇ ਮੌਕੇ 'ਤੇ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।
MP Charanjit Channi reached Jalandhar Eidgah
ਇਹ ਵੀ ਪੜ੍ਹੋ: West Bengal Train Accident: PM ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਰੇਲ ਹਾਦਸੇ 'ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਜਲੰਧਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਮਸਜਿਦ 'ਚ ਮੁਸਲਿਮ ਭਾਈਚਾਰੇ ਨੂੰ ਮਿਲਣ ਅਤੇ ਉਨ੍ਹਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਪਹੁੰਚੇ।
MP Charanjit Channi reached Jalandhar Eidgah
ਇਸ ਦੌਰਾਨ ਚੰਨੀ ਨੇ ਮੁਸਲਿਮ ਆਗੂਆਂ ਨਾਲ ਨਮਾਜ਼ ਅਦਾ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 2024 ਦੀ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਕਿਹਾ- ਅੱਜ ਬਹੁਤ ਖੁਸ਼ੀ ਦਾ ਦਿਨ ਹੈ, ਮੇਰੇ ਵੱਲੋਂ ਸਾਰੇ ਭਰਾਵਾਂ ਨੂੰ ਈਦ ਦੀਆਂ ਬਹੁਤ ਬਹੁਤ ਮੁਬਾਰਕਾਂ।
ਇਹ ਵੀ ਪੜ੍ਹੋ: TarnTaran News: BSF ਨੇ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਕੀਤਾ ਨਾਕਾਮ, ਗੋਲੀਬਾਰੀ ਕਰਕੇ ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ-ਭਾਜਪਾ ਵੱਲੋਂ ਨਫਰਤ ਦੀ ਰਾਜਨੀਤੀ ਫੈਲਾਈ ਜਾ ਰਹੀ ਹੈ ਪਰ ਸਾਨੂੰ ਇਸ ਤੋਂ ਬਚਣਾ ਪਵੇਗਾ। ਚੰਨੀ ਨੇ ਕਿਹਾ- ਮੈਂ ਸਪੈਨਿਸ਼ ਜੋੜੇ 'ਤੇ ਹਮਲਾ ਮਾਮਲੇ 'ਚ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੂਬੇ ਵਿੱਚ ਪਾਣੀ ਦੇ ਘਟ ਰਹੇ ਪੱਧਰ 'ਤੇ ਚੰਨੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ, ਸੂਬਾ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਭਾਜਪਾ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿਚ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿਤੀ। ਇਸ ਦੌਰਾਨ ਰਿੰਕੂ ਨੇ ਹਿਮਾਚਲ 'ਚ ਸਪੈਨਿਸ਼ ਜੋੜੇ ਨਾਲ ਕੁੱਟਮਾਰ ਦੇ ਮਾਮਲੇ 'ਚ ਹਿਮਾਚਲ ਦੀ ਕਾਂਗਰਸ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਰਿੰਕੂ ਨੇ ਕਿਹਾ- ਹਿਮਾਚਲ ਸਰਕਾਰ ਨੂੰ ਇਸ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜਿਨ੍ਹਾਂ ਨੇ ਇਹ ਸਭ ਕੀਤਾ ਹੈ, ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਕਾਂਗਰਸ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਇਸ ਵਾਰ ਚੋਣਾਂ ਵਿਚ ਕਾਂਗਰਸ ਨੇ ਦਲਿਤ ਭਾਈਚਾਰੇ ਨੂੰ ਡਰਾਇਆ।
(For more Punjabi news apart from MP Charanjit Channi reached Jalandhar Eidgah News in punjabi, stay tuned to Rozana Spokesman)