
Punjab railway stations alert : ਬੰਬ ਸੁਕਐਡ ਤਾਇਤਾਨ, ਪੁਲਿਸ ਕਰ ਰਹੀ ਹੈ ਚੈਕਿੰਗ
Punjab railway stations alert : ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ 'ਤੇ ਜਿੱਥੇ ਹਰ ਯਾਤਰੀ 'ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜੋ:Amritsar News : ਦੁਬਈ ਤੋਂ ਸੁਖਵਿੰਦਰ ਦੀ ਲਾਸ਼ ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲਿਆਂਦੀ ਗਈ ਭਾਰਤ
ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ 'ਚ ਮਾਰੇ ਗਏ ਅੱਤਵਾਦੀਆਂ ਦੀ ਮੌਤ ਦਾ ਬਦਲਾ ਲੈਣ ਲਈ ਅੱਤਵਾਦੀ ਗਿਰੋਹ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਸੀ। ਪੱਤਰ ’ਚ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਬੰਬ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਅਲਰਟ 'ਤੇ ਆ ਗਈਆਂ ਹਨ। ਹਰ ਚੀਜ਼ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਪੁਲਿਸ ਤੋਂ ਇਲਾਵਾ ਰੇਲਵੇ ਪੁਲਿਸ ਵੀ ਆਪਣੇ ਪੱਧਰ ’ਤੇ ਲੱਗੀ ਹੋਈ ਹੈ। ਰੇਲਵੇ ਸਟੇਸ਼ਨਾਂ 'ਤੇ ਖ਼ਰਾਬ ਹੋਏ ਸਕੈਨਰਾਂ ਤੋਂ ਬਾਕੀ ਸਾਰੀਆਂ ਚੀਜ਼ਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
ਹੁਣ ਪੁਲਿਸ ਅਤੇ ਰੇਲਵੇ ਪੁਲਿਸ ਵੱਲੋਂ ਸਾਰੇ ਸਟੇਸ਼ਨਾਂ 'ਤੇ ਸਵੇਰੇ-ਸ਼ਾਮ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਡਾਗ ਸਕੁਐਡ ਟੀਮ ਵੀ ਮੌਜੂਦ ਸੀ। ਇਸ ਦੇ ਨਾਲ ਹੀ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਟੇਸ਼ਨ ਤੋਂ ਕੋਈ ਸ਼ੱਕੀ ਵਿਅਕਤੀ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਨੂੰ ਵੀ ਬੰਬ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਸਾਰਾ ਦਿਨ ਚੈਕਿੰਗ ਮੁਹਿੰਮ ਚਲਦੀ ਰਹੀ। ਪਰ ਇਸ ਵਿੱਚ ਕੁਝ ਨਹੀਂ ਮਿਲਿਆ।
(For more news apart from Punjab railway stations alerted after bomb threat News in Punjabi, stay tuned to Rozana Spokesman)