Punjab Weather Update News: ਪੰਜਾਬ 'ਚ ਜਾਰੀ ਰਹੇਗਾ ਭਿਆਨਕ ਗਰਮੀ ਨਾਲ ਲੂ ਦਾ ਕਹਿਰ, ਰੈੱਡ ਅਲਰਟ ਜਾਰੀ
Published : Jun 17, 2024, 8:01 am IST
Updated : Jun 17, 2024, 12:59 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: 47.2 ਡਿਗਰੀ ਤੋਂ ਪਾਰ ਪਹੁੰਚੇ ਤਾਪਮਾਨ ਨੇ ਮਚਾਏ ਲੋਕ

Punjab Weather Update News in punjabi : ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ (ਮੰਗਲਵਾਰ) ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਹੀਟ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Kangana Ranaut slap Incident: ਹਿਮਾਚਲ ’ਚ ਚੰਡੀਗੜ੍ਹ ਪੁਲਿਸ ਦੇ ਸਿੱਖ ਅਫ਼ਸਰ ਨਾਲ ਮਾੜਾ ਵਿਵਹਾਰ 

ਇਸ ਦੇ ਨਾਲ ਹੀ ਇਨ੍ਹੀਂ ਦਿਨੀਂ ਸੂਬੇ 'ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ 'ਚ ਆਮ ਨਾਲੋਂ 87 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। 1 ਜੂਨ ਤੋਂ 16 ਜੂਨ ਤੱਕ 2.3 ਮਿਲੀਮੀਟਰ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: Environmentalist Sunita Narayan : ਅਜਿਹੀ ਬੇਮਿਸਾਲ ਗਰਮੀ ਲਈ ਕੋਈ ਵੀ ਤਿਆਰ ਨਹੀਂ : ਵਾਤਾਵਰਣ ਪ੍ਰੇਮੀ ਸੁਨੀਤਾ ਨਾਰਾਇਣ 

ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਅਤੇ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

15 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉਪਰ ਰਿਹਾ। ਇਸ ਦੌਰਾਨ ਅੰਮ੍ਰਿਤਸਰ 45.8 ਡਿਗਰੀ, ਲੁਧਿਆਣਾ 44.6 ਡਿਗਰੀ, ਪਟਿਆਲਾ 45.5, ਪਠਾਨਕੋਟ 46.0, ਐਸ.ਬੀ.ਐਸ.ਨਗਰ 43.4 ਡਿਗਰੀ, ਬਠਿੰਡਾ 46.3 ਡਿਗਰੀ, ਫ਼ਤਹਿਗੜ੍ਹ ਸਾਹਿਬ 44.9 ਡਿਗਰੀ, ਫ਼ਿਰੋਜ਼ਪੁਰ 44.3, ਜਲੰਧਰ 49 ਡਿਗਰੀ, ਸਮਰਾਲਾ 42 ਡਿਗਰੀ ਸੈਲਸੀਅਸ ,ਮੁਹਾਲੀ ਵਿੱਚ 44.2 ਡਿਗਰੀ, ਰੋਪੜ ਵਿੱਚ 43.7 ਡਿਗਰੀ, ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਂਦੇ ਹੋ ਤਾਂ ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥਾਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ। 

ਇਸੇ ਤਰ੍ਹਾਂ ਘਰ ਵਿਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

(For more Punjabi news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement