Abohar Murder News : ਅਬੋਹਰ 'ਚ ਪੁੱਤ ਨੇ ਮਾਂ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ, ਮਾਮਲਾ ਦਰਜ  

By : BALJINDERK

Published : Jun 17, 2024, 4:17 pm IST
Updated : Jun 17, 2024, 4:27 pm IST
SHARE ARTICLE
file photo
file photo

Abohar Murder News : ਕੁਹਾੜੀ ਨਾਲ ਕੀਤੇ ਕਈ ਵਾਰ, ਗੁਪਤ ਅੰਗ ਵੀ ਕੱਟਿਆ

Abohar Murder News : ਅਬੋਹਰ ਦੇ ਪਿੰਡ ਧਰਮਪੁਰਾ ’ਚ ਬੀਤੀ ਰਾਤ ਇੱਕ ਨੌਜਵਾਨ ਨੇ ਆਪਣੀ ਮਾਂ ਦੇ ਪ੍ਰੇਮੀ ਦਾ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਨੇ ਵਿਅਕਤੀ ਦੀ ਇੱਕ ਲੱਤ ਦੇ ਤਿੰਨ ਟੁਕੜੇ ਕਰ ਦਿੱਤੇ ਅਤੇ ਦੂਜੀ ਲੱਤ ਅਤੇ ਇੱਕ ਬਾਂਹ ਵੀ ਬੁਰੀ ਤਰ੍ਹਾਂ ਕੱਟ ਦਿੱਤੀ। ਇਸ ਤੋਂ ਇਲਾਵਾ ਪ੍ਰਾਈਵੇਟ ਪਾਰਟ ਵੀ ਕੱਟ ਦਿੱਤਾ। ਬੁਰੀ ਤਰ੍ਹਾਂ ਨਾਲ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਵੱਡੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜੋ:Amritsar News : ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੁਬਈ ’ਚ ਫਾਂਸੀ ਦੀ ਸਜ਼ਾ ਮੁਆਫ਼ ਹੋਣ ਬਾਅਦ ਪਰਤਿਆ ਵਤਨ 

ਜਾਣਕਾਰੀ ਅਨੁਸਾਰ ਪਿੰਡ ਧਰਮਪੁਰਾ ਦਾ ਕਰੀਬ 50 ਸਾਲਾ ਸਵਰਨ ਪੁੱਤਰ ਜਗਰਾਮ ਲੱਕੜ ਕੱਟ ਕੇ ਪਿੰਡਾਂ ’ਚ ਵੇਚਦਾ ਹੈ। ਉਸ ਦੇ ਪਿਛਲੇ ਕਾਫ਼ੀ ਸਮੇਂ ਤੋਂ ਪਿੰਡ ਦੀ ਇਕ ਔਰਤ ਨਾਲ ਨਾਜਾਇਜ਼ ਸਬੰਧ ਸਨ। ਇਸ ਨਾਲ ਔਰਤ ਦੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਤੀ ਅਤੇ ਬੇਟਾ ਕੰਮ 'ਤੇ ਗਏ ਹੋਏ ਸਨ। ਸਵਰਨ ਬੀਤੀ ਰਾਤ ਕਰੀਬ 12 ਵਜੇ ਖੇਤ ਤੋਂ ਆਇਆ ਅਤੇ ਔਰਤ ਨੂੰ ਮਿਲਣ ਲਈ ਸਿੱਧਾ ਉਕਤ ਪਿੰਡ ਦੇ ਉਕਤ ਵਿਅਕਤੀ ਦੇ ਘਰ ਪਹੁੰਚ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਜਦੋਂ ਔਰਤ ਦਾ ਲੜਕਾ ਘਰ ਆਇਆ ਤਾਂ ਸਵਰਨ ਨੂੰ ਇਤਰਾਜ਼ਯੋਗ ਹਾਲਤ ’ਚ ਦੇਖ ਕੇ ਹੈਰਾਨ ਰਹਿ ਗਿਆ।
ਜਿਸ ਤੋਂ ਬਾਅਦ ਗੁੱਸੇ 'ਚ ਆ ਕੇ ਔਰਤ ਦੇ ਲੜਕੇ ਨੇ ਘਰ 'ਚ ਰੱਖੇ ਕੁਹਾੜੀ ਨਾਲ ਸਵਰਨ 'ਤੇ ਇੰਨੇ ਵਾਰ ਕੀਤੇ ਕਿ ਉਸ ਦੀ ਇਕ ਲੱਤ ਦੇ ਟੁਕੜੇ-ਟੁਕੜੇ ਹੋ ਗਏ ਅਤੇ ਦੂਜੀ ਲੱਤ ਵੀ ਕੱਟ ਦਿੱਤੀ ਗਈ। ਇੰਨਾ ਹੀ ਨਹੀਂ ਗੁੱਸੇ 'ਚ ਆਏ ਨੌਜਵਾਨ ਨੇ ਸਵਰਨ ਦਾ ਪ੍ਰਾਈਵੇਟ ਪਾਰਟ ਵੀ ਕੱਟ ਦਿੱਤਾ। ਦੱਸਿਆ ਜਾਂਦਾ ਹੈ ਕਿ ਪਰਿਵਾਰਕ ਮੈਂਬਰ ਨੇ ਇਸ ਸਬੰਧੀ ਗ੍ਰਾਮ ਪੰਚਾਇਤ ਨੂੰ ਸੂਚਨਾ ਦਿੱਤੀ। ਕਰੀਬ ਦੋ ਘੰਟੇ ਬਾਅਦ ਜਦੋਂ ਪੰਚਾਇਤ ਉਥੇ ਪਹੁੰਚੀ ਤਾਂ ਸਵਰਨ ਉਥੇ ਖੂਨ ਨਾਲ ਲੱਥਪੱਥ ਪਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਇਹ ਵੀ ਪੜੋ:Punjab railway stations alert : ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲਣ ਤੋਂ ਬਾਅਦ ਅਲਰਟ ਜਾਰੀ

ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਤ ਕਰੀਬ 4 ਵਜੇ ਐਂਬੂਲੈਂਸ ਪਿੰਡ 'ਚ ਆਈ ਅਤੇ ਖੂਨ ਨਾਲ ਲੱਥਪੱਥ ਹਾਲਤ 'ਚ ਸਵਰਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ।
ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਮਾਮਲੇ ਦੀ ਸੂਚਨਾ ਮਿਲੀ ਸੀ ਜਿਸ ’ਚ ਇੱਕ ਪੁੱਤਰ ਨੇ ਨਾਜਾਇਜ਼ ਸਬੰਧਾਂ ਕਾਰਨ ਆਪਣੀ ਮਾਂ ਦੇ ਪ੍ਰੇਮੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। 

(For more news apart from Son killed mother's lover in Abohar, case registered  News in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement