
West Bengal Rail accident : ਹਾਦਸੇ ’ਚ 15 ਦੀ ਹੋਈ ਮੌਤ 60 ਜ਼ਖ਼ਮੀ
West Bengal Rail accident : ਪੱਛਮੀ ਬੰਗਾਲ 'ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ 'ਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖੰਨਾ 'ਚ ਵੀ ਅਜਿਹਾ ਹੀ ਰੇਲ ਹਾਦਸਾ ਵਾਪਰਿਆ ਸੀ।
ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਰਾਜ ਮੰਤਰੀ ਰਵਨੀਤ ਬਿੱਟੂ ਵਲੋਂ ਹੈਲਪਲਾਈਨ ਨੰਬਰ 03674263958, 03674263831, 03674263120, 03674263126, 03674263858 ਜਾਰੀ ਕੀਤੇ।
(For more news apart from State Minister Ravneet expressed grief over West Bengal Rail accident News in Punjabi, stay tuned to Rozana Spokesman)