Amritsar News : ਦੁਬਈ ਤੋਂ ਸੁਖਵਿੰਦਰ ਦੀ ਲਾਸ਼ ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲਿਆਂਦੀ ਗਈ ਭਾਰਤ

By : BALJINDERK

Published : Jun 17, 2024, 2:17 pm IST
Updated : Jun 17, 2024, 2:17 pm IST
SHARE ARTICLE
file photo
file photo

Amritsar News : ਸੁਖਵਿੰਦਰ ਦੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ

Amritsar News : ਅੰਮ੍ਰਿਤਸਰ -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਨੇੜੇ ਪਿੰਡ ਦਰਹੇੜੀ ਦੇ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦੀ ਲਾਸ਼ ਬੀਤੇ ਦਿਨੀਂ ਦੁਬਈ ਦੇ ਉੱਘੇ ਵਪਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ  ਅੰਮ੍ਰਿਤਸਰ ਲਿਆਂਦੀ ਗਈ। ਇਸ ਮੌਕੇ ਡਾ .ਓਬਰਾਏ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਦੁਬਈ ਗਿਆ ਸੀ।ਉਥੇ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਸੁਖਵਿੰਦਰ ਦੀ ਲਾਸ਼ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। ਮਿ੍ਤਕ ਸੁਖਵਿੰਦਰ  ਦੀ ਲਾਸ਼ ਲੈਣ ਪਹੁੰਚੇ ਸਰਪੰਚ ਗੁਰਪ੍ਰੀਤ ਸਿੰਘ, ਪਿਤਾ ਹਰਨੇਕ ਸਿੰਘ, ਭਰਾ ਹਰਪ੍ਰੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਮਜ਼ਦੂਰੀ ਲਈ ਦੁਬਈ ਗਿਆ ਸੀ ਜਿੱਥੇ ਉਸ ਦੀ ਅਚਾਨਕ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਨੌਜਵਾਨ ਪੁੱਤਰ ਦੀ ਮੌਤ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ ।

(For more news apart from Sukhwinder body from Dubai dr. SP Singh Oberoi Brought to India due to efforts News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement