Tarn Taran News : ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ

By : BALJINDERK

Published : Jun 17, 2025, 8:54 pm IST
Updated : Jun 17, 2025, 8:54 pm IST
SHARE ARTICLE
ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਅਬਦੁਲ ਗੁਫ਼ਾਰ ਵਜੋਂ ਹੋਈ
ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਅਬਦੁਲ ਗੁਫ਼ਾਰ ਵਜੋਂ ਹੋਈ

Tarn Taran News : ਵਿਅਕਤੀ ਮਾਨਸਿਕ ਤੌਰ 'ਤੇ ਬਿਮਾਰ ਜਾਪਦਾ ਹੈ ਜਿਸ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ 

Tarn Taran News : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕਲਸ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਅਬਦੁਲ ਗੁਫ਼ਾਰ ਵਜੋਂ ਹੋਈ ਹੈ, ਜੋ ਕਿ ਮਾਨਸਿਕ ਤੌਰ 'ਤੇ ਬਿਮਾਰ ਜਾਪਦਾ ਹੈ। ਬੀਐਸਐਫ ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਖੇਮਕਰਨ ਪੁਲਿਸ ਹਵਾਲੇ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਬਲਬੀਰ ਸਿੰਘ ਖੇਮਕਰਨ ਨੇ ਦੱਸਿਆ ਕਿ ਜਦੋਂ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨ ਪਿੰਡ ਕਲਸ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਗਸ਼ਤ ਕਰ ਰਹੇ ਸਨ, ਤਾਂ ਇੱਕ ਸ਼ੱਕੀ ਵਿਅਕਤੀ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੁੰਦੇ ਦੇਖਿਆ ਗਿਆ। ਜਿਸ ਨੂੰ ਦੇਖ ਕੇ ਬੀਐਸਐਫ ਨੇ ਉਸਨੂੰ ਆਤਮ ਸਮਰਪਣ ਕਰਨ ਲਈ ਚੁਣੌਤੀ ਦਿੱਤੀ।

ਇਸ ਦੌਰਾਨ ਬੀਐਸਐਫ ਦੇ ਜਵਾਨ ਹਰਕਤ ’ਚ ਆਏ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤੁਰੰਤ ਪਾਕਿਸਤਾਨੀ ਨਾਗਰਿਕ ਨੂੰ ਥਾਣਾ ਖੇਮਕਰਨ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਮਾਮਲੇ ਵਿੱਚ ਥਾਣਾ ਖੇਮਕਰਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਗਰਿਕ ਦੀ ਮੈਡੀਕਲ ਜਾਂਚ ਕਰਵਾਕੇ ਮਾਮਲੇ ਦੀ ਜਾਂਚ ਜਾਰੀ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ, ਬੀਐਸਐਫ ਅਤੇ ਹੋਰ ਕਈ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਬੰਧਤ ਪਾਕਿਸਤਾਨੀ ਨਾਗਰਿਕ ਇੱਕ ਕਿਸਾਨ ਹੈ, ਜੋ ਗ਼ਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਹੈ। 

(For more news apart from BSF arrests suspected Pakistani national who crossed Indo-Pak border News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement