Ludhiana West ByeElection: ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼
Published : Jun 17, 2025, 7:46 am IST
Updated : Jun 17, 2025, 7:46 am IST
SHARE ARTICLE
Chief Electoral Officer Sibin C directs Police Commissioner to ensure extra vigilance before voting
Chief Electoral Officer Sibin C directs Police Commissioner to ensure extra vigilance before voting

ਵੋਟਾਂ ਤੋਂ ਪਹਿਲਾਂ ਦੇ 72, 48 ਤੇ 24 ਘੰਟਿਆਂ ਦੌਰਾਨ ਕਰੜੀ ਨਿਗਰਾਨੀ ਰੱਖੀ ਜਾਵੇ

Ludhiana West ByeElection: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗ਼ੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉਤੇ ਤੁਰਤ ਸਖ਼ਤ ਕਾਰਵਾਈ ਕੀਤੀ ਜਾਵੇ।  

ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਿਰਦੇਸ਼ ਦਿਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।   

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜਿ੍ਹਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿਚ ਦਿਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ। ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।



 

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement