Bathinda Accident News: CIA ਸਟਾਫ਼ ਦੀ ਗੱਡੀ ਤੇ ਟਰਾਲੇ ਦੀ ਹੋਈ ਜ਼ਬਰਦਸਤ ਟੱਕਰ, ASI ਦੀ ਮੌਤ
Published : Jun 17, 2025, 11:04 am IST
Updated : Jun 17, 2025, 11:04 am IST
SHARE ARTICLE
Bathinda Accident News
Bathinda Accident News

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Bathinda Accident News: ਰਾਮਪੁਰ ਸਦਰ (ਬਠਿੰਡਾ) ਵਿਚ ਸੀਆਈਏ ਸਟਾਫ਼ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਵਿੱਚ ਸਵਾਰ ਏਐਸਆਈ ਦੀ ਮੌਤ ਹੋ ਗਈ। ਇੰਸਪੈਕਟਰ ਸਮੇਤ ਚਾਰ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸੂਤਰਾਂ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਗੱਡੀ ਪਟਿਆਲਾ ਤੋਂ ਵਾਪਸ ਆ ਰਹੀ ਸੀ, ਜਦੋਂ ਰਾਮਪੁਰਾ ਸਦਰ ਨੇੜੇ ਪਹੁੰਚੀ ਤਾਂ ਅਚਾਨਕ ਟਰਾਲੇ ਨਾਲ ਪਿੱਛਿਉਂ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਗੱਡੀ ਦਾ ਅਗਲਾ ਹਿੱਸਾ ਤਬਾਹ ਹੋ ਗਿਆ। ਗੱਡੀ ਵਿੱਚ ਸਵਾਰ ਏਐਸਆਈ ਜਲੰਧਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ਲਿਜਾਂਦਿਆਂ ਹੀ ਰਸਤੇ ਵਿਚ ਉਸ ਦੀ ਮੌਤ ਹੋ ਗਈ।  ਹੋਰ ਪੁਲਿਸ ਮੁਲਾਜ਼ਮਾਂ ਅਤੇ ਇੰਸਪੈਕਟਰ ਰਾਜਦੀਪ ਸਿੰਘ ਨੂੰ ਇਲਾਜ ਲਈ ਬਠਿੰਡਾ ਮੈਕਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਟਰੱਕ ਮਾਲਕ ਦੇ ਇੱਕ ਦੋਸਤ ਨੇ ਦੱਸਿਆ ਕਿ ਉਸ ਦਾ ਟਰਾਲਾ ਬਰਨਾਲਾ ਵਾਲੇ ਪਾਸੇ ਤੋਂ ਆ ਰਿਹਾ ਸੀ ਅਤੇ ਪੁਲਿਸ ਦੀ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਫਿਲਹਾਲ ਮ੍ਰਿਤਕ ਏਐਸਆਈ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਾਮਪੁਰਾ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement