Ludhiana News : ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

By : BALJINDERK

Published : Jun 17, 2025, 3:40 pm IST
Updated : Jun 17, 2025, 3:40 pm IST
SHARE ARTICLE
ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

Ludhiana News : ਇਹ ਸਹੂਲਤ ਸਾਰੇ ਵੋਟਰਾਂ, ਖਾਸ ਕਰਕੇ ਔਰਤਾਂ, ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ

Ludhiana News in Punjabi : ਚੋਣਾਂ ’ਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ।

ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ 'ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ ਦੇ ਤਜ਼ਰਬੇ ਨੂੰ ਬਿਹਤਰ ਬਣਾਉਣਾ ਅਤੇ ਚੋਣ ਸੰਚਾਲਨ ਨਿਯਮਾਂ, 1961 ਦੇ ਨਿਯਮ 49ਐੱਮ ਦੇ ਤਹਿਤ ਵੋਟਿੰਗ ਦੀ ਗੁਪਤਤਾ ਨੂੰ ਬਰਕਰਾਰ ਰੱਖਣਾ ਹੈ। ਹੁਣ ਵੋਟਰ ਪੋਲਿੰਗ ਸਟੇਸ਼ਨ 'ਤੇ ਆਉਣ ਵੇਲੇ ਆਪਣੇ ਮੋਬਾਈਲ ਫੋਨ ਬਾਹਰ ਦਰਵਾਜ਼ੇ ਕੋਲ ਬਣਾਏ ਵਿਸ਼ੇਸ਼ ਕਾਊਂਟਰਾਂ 'ਤੇ ਜਮ੍ਹਾਂ ਕਰਵਾ ਸਕਣਗੇ। ਇਹ ਕਾਊਂਟਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜੂਟ ਜਾਂ ਕੱਪੜੇ ਦੇ ਮੋਬਾਈਲ ਹੋਲਡਰਾਂ ਦੀ ਵਰਤੋਂ ਕਰਦੇ ਹੋਏ ਸਿਖਲਾਈ ਪ੍ਰਾਪਤ ਵਲੰਟੀਅਰਾਂ ਵੱਲੋਂ ਚਲਾਏ ਜਾਣਗੇ।

ਇਹ ਸਹੂਲਤ ਸਾਰੇ ਵੋਟਰਾਂ, ਖਾਸ ਕਰਕੇ ਔਰਤਾਂ, ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੂੰ ਅਕਸਰ ਆਪਣੇ ਮੋਬਾਈਲ ਫੋਨਾਂ ਤੋਂ ਬਿਨਾਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ, ਪੋਲਿੰਗ ਸਟੇਸ਼ਨ ਅੰਦਰ ਮੋਬਾਈਲ ਫੋਨ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ 100 ਮੀਟਰ ਦੇ ਦਾਇਰੇ ਵਿੱਚ ਮੋਬਾਈਲ ਫੋਨ ਬੰਦ ਕਰਨਾ ਲਾਜ਼ਮੀ ਹੋਵੇਗਾ, ਤਾਂ ਜੋ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣੀ ਰਹੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਪਹਿਲਕਦਮੀ ਦੇ ਪਾਇਲਟ ਪ੍ਰੋਗਰਾਮ ਬਾਰੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫੋਨ ਜਮ੍ਹਾਂ ਕਰਨ ਦੀ ਸਹੂਲਤ ਲਾਗੂ ਕਰਨਾ ਚੋਣ ਕਮਿਸ਼ਨ ਦੇ ਵੱਡੇ ਉਦੇਸ਼ ਦਾ ਹਿੱਸਾ ਹੈ, ਜਿਸ ਰਾਹੀਂ ਵੋਟਰਾਂ ਲਈ ਸੁਵਿਧਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਵੋਟਿੰਗ ਦੀ ਗੁਪਤਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਹ ਸਹੂਲਤ ਲੁਧਿਆਣਾ ਪੱਛਮੀ ਹਲਕੇ ਦੇ ਸਾਰੇ 194 ਪੋਲਿੰਗ ਸਟੇਸ਼ਨਾਂ ਉੱਤੇ ਇਕਸਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵੋਟਿੰਗ ਤੋਂ ਬਾਅਦ ਮੋਬਾਈਲ ਫੋਨ ਵਾਪਸ ਸੁਰੱਖਿਅਤ ਢੰਗ ਨਾਲ ਦਿੱਤੇ ਜਾਣ।

(For more news apart from convenience voters in Ludhiana West by-election, Election Commission has started facility depositing mobile phones News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement