Crime News: ਜ਼ੀਰਕਪੁਰ ਦੇ ਕ੍ਰਾਊਨ ਹੋਟਲ 'ਚੋਂ ਨਾਜਾਇਜ਼ ਹਥਿਆਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Published : Jun 17, 2025, 2:55 pm IST
Updated : Jun 17, 2025, 3:26 pm IST
SHARE ARTICLE
Crime News: A person was arrested with illegal weapons from Crown Hotel in Zirakpur.
Crime News: A person was arrested with illegal weapons from Crown Hotel in Zirakpur.

ਨੌਜਵਾਨ ਕਰਦਾ ਸੀ ਕਾਨੂੰਨ ਦੀ ਪੜ੍ਹਾਈ

Crime News: ਮੋਹਾਲੀ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਇਕ ਵਿਦਿਆਰਥੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇੱਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਕਾਰਵਾਈ ਕਪਤਾਨ ਪੁਲਿਸ (ਜਾਂਚ) ਸੌਰਵ ਜਿੰਦਲ, ਕਪਤਾਨ ਪੁਲਿਸ (ਆਪਰੇਸ਼ਨ) ਤਲਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਕੀਤੀ ਗਈ।

ਪ੍ਰਾਪਤ ਸੂਚਨਾ ਦੇ ਅਧਾਰ 'ਤੇ 21 ਸਾਲਾ ਯਾਦਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਨੂੰ ਹੋਟਲ ਕ੍ਰਾਊਨ, ਲੋਹਗੜ ਰੋਡ, ਜ਼ੀਰਕਪੁਰ ਦੇ ਕਮਰਾ ਨੰਬਰ 302 ਵਿੱਚੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ਼ ਪਿਸਤੌਲ .32 ਬੋਰ ਅਤੇ 04 ਜਿੰਦਾ ਰੌਂਦ ਬਰਾਮਦ ਕੀਤੇ ਗਏ। ਉਕਤ ਵਿਅਕਤੀ ਸੀ.ਜੀ.ਸੀ. ਕਾਲਜ ਝੰਜੇੜੀ ਵਿਖੇ ਲਾਅ ਦਾ ਵਿਦਿਆਰਥੀ ਹੈ।

ਉਸ ਵਿਰੁੱਧ ਥਾਣਾ ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25-54-59 ਅਧੀਨ ਮੁਕੱਦਮਾ ਨੰ: 291 ਮਿਤੀ 14.06.2025 ਨੂੰ ਦਰਜ ਕੀਤਾ ਗਿਆ। ਦੋਸ਼ੀ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਨਜਾਇਜ਼ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਪ੍ਰਾਪਤ ਕੀਤਾ।


(For more news apart from Crime News: A person was arrested with illegal weapons from Crown Hotel in Zirakpur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement