Ferozpur News: ਜ਼ਮੀਨੀ ਵਿਵਾਦ ਦੇ ਚਲਦਿਆਂ ਚੱਲੀ ਗੋਲੀ,17 ਸਾਲਾ ਨੌਜਵਾਨ ਮੌਤ
Published : Jun 17, 2025, 12:49 pm IST
Updated : Jun 17, 2025, 12:49 pm IST
SHARE ARTICLE
Ferozpur News
Ferozpur News

ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ

Ferozpur News:  ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਭਾਗੋ ਕੇ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ।

ਇਸ ਦੌਰਾਨ 17 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ ਉੱਤੇ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਅਤੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਨਾਲ ਲੈਸ ਹੋ ਕੇ ਉਹਨਾਂ ਦੇ ਘਰ ਦੇ ਨਜ਼ਦੀਕ ਬਣੀ ਫਿਰਨੀ ਨੂੰ ਵਾਹ ਕੇ ਆਪਣੇ ਖੇਤਾਂ ਵਿੱਚ ਰਲਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜਦੋਂ ਪਿੰਡ ਦੇ ਲੋਕਾਂ ਵੱਲੋਂ ਉਹਨਾਂ ਨੂੰ ਇਸ ਕੰਮ ਤੋਂ ਰੋਕਿਆ ਗਿਆ ਤਾਂ ਉਹਨਾਂ ਵੱਲੋਂ ਗੋਲੀ ਚਲਾ ਦਿੱਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਇਸ ਝੜਪ ਦੌਰਾਨ ਗੋਲੀ ਲੱਗਣ ਕਾਰਨ 17 ਸਾਲਾ ਨੌਜਵਾਨ ਕਰਮਨਜੋਤ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਦਕਿ ਇੱਕ ਵਿਅਕਤੀ ਦੇ ਗਰਦਨ ਦੇ ਨਜ਼ਦੀਕ ਗੋਲੀ ਖਹਿ ਕੇ ਨਿਕਲ ਗਈ ਅਤੇ ਦੂਸਰਾ ਬੰਦੂਕ ਵਾਲਾ ਵੱਟ ਲੱਗਣ ਕਾਰਨ  ਜ਼ਖ਼ਮੀ ਹੋ ਗਿਆ। ਜਿਨਾਂ ਦਾ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਚੱਲ ਰਿਹਾ ਹੈ। 

(For more Punjabi news apart from.Gunfire erupted over a land dispute in Ferozpur, stay tuned to Rozana Spokesman)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement