ਆਰਐਮਪੀ ਡਾਕਟਰ ਦੇ ਕਤਲ ਮਾਮਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ

By : JUJHAR

Published : Jun 17, 2025, 1:25 pm IST
Updated : Jun 17, 2025, 1:25 pm IST
SHARE ARTICLE
Legal proceedings begin in RMP doctor's murder case
Legal proceedings begin in RMP doctor's murder case

ਪਰਿਵਾਰ ਵਲੋਂ ਦਿਤੇ ਬਿਆਨਾਂ ’ਤੇ 6 ਵਿਰੁਧ ਮਾਮਲਾ ਦਰਜ

ਬਟਾਲਾ ਦੇ ਨਜ਼ਦੀਕ ਪਿੰਡ ਕੈਲੇ ਕਲਾਂ ’ਚ ਆਰਐਮਪੀ ਡਾਕਟਰ ਵਜੋਂ ਮੈਡੀਕਲ ਸਟੋਰ ਚਲਾ ਰਹੇ ਰਘਬੀਰ ਸਿੰਘ ਮੇਜਰ ਦਾ ਬੀਤੀ ਰਾਤ ਉਸ ਵੇਲੇ ਗੋਲੀ ਮਾਰ ਕਤਲ ਕਰ ਦਿਤਾ ਗਿਆ ਜਦ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਕਲੀਨਿਕ ਤੋਂ ਵਾਪਸ ਬਟਾਲਾ ਵਲ ਘਰ ਆ ਰਿਹਾ ਸੀ । ਉੱਥੇ ਹੀ ਇਹ ਵਾਰਦਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਵਾਪਰੀ ਅਤੇ ਦੇਰ ਰਾਤ ਪੁਲਿਸ ਵਲੋਂ ਇਸ ਮਾਮਲੇ ’ਚ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਤਹਿਤ 6 ਲੋਕਾਂ ਵਿਰੁਧ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । 

ਮ੍ਰਿਤਕ ਰਘਬੀਰ ਸਿੰਘ ਉਰਫ ਮੇਜਰ (55 ਸਾਲ) ਵਾਸੀ ਹਰਨਾਮ ਨਗਰ ਬਟਾਲਾ ਦਾ ਪੋਸਟਮਾਰਟਮ ਬਟਾਲਾ ਦੇ ਸਿਵਿਲ ਹਸਪਤਾਲ ’ਚ ਹੋ ਰਿਹਾ ਹੈ ਅਤੇ ਪਰਿਵਾਰਕ ਮੈਬਰਾਂ ਨੇ ਦਸਿਆ ਕਿ ਉਹ ਪਿਛਲੇ 30 ਸਾਲ ਤੋਂ ਪਿੰਡ ਕੈਲੇ ਕਲਾਂ ’ਚ ਮੈਡੀਕਲ ਸਟੋਰ ਤੇ ਕਲੀਨਿਕ ਚਲਾਉਂਦਾ ਆ ਰਿਹਾ ਸੀ। ਅਤੇ ਬੀਤੀ ਰਾਤ ਵੇਲੇ ਜਦ ਉਹ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਲੇ ਕਲਾਂ ਤੋਂ ਵਾਪਸ ਬਟਾਲਾ ਨੂੰ ਆ ਰਿਹਾ ਸੀ, ਤਾਂ ਸਤਕੋਹਾ ਮੋੜ ਨੇੜੇ ਪੁੱਜਾ ਤਾਂ ਪਿੱਛੋਂ ਅਣਪਛਾਤਿਆਂ ਨੇ ਗੋਲੀ ਮਾਰ ਦਿਤੀ ਜਿਸ ਨਾਲ ਉਹ ਸੜਕ ’ਚ ਡਿੱਗ ਪਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਰੰਜਿਸ਼ ਦੇ ਚਲਦਿਆਂ ਮੇਜਰ ਸਿੰਘ ਦਾ ਕਤਲ ਕੀਤੇ ਜਾਣ ਦਾ ਖਦਸ਼ਾ ਹੈ। ਉਧਰ ਪੁਲਿਸ ਜ਼ਿਲ੍ਹਾ ਬਟਾਲਾ ਦੇ ਡੀ.ਐਸ.ਪੀ ਪਰਮਵੀਰ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਤੇ ਕੇਸ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement