ਖ਼ਬਰਾਂ |

ਤਾਜ਼ਾ |

ਬਰਨਾਲਾ: ਭਾਰਤੀ ਸੈਨਾ ਦੇ ਅਗਨੀਵੀਰ ਦੀ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jun 17, 2026, 9:55 pm IST
Updated : Jun 17, 2026, 9:55 pm IST
SHARE ARTICLE
Barnala: Indian Army firefighter dies of heart attack during training
Barnala: Indian Army firefighter dies of heart attack during training

ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਸਥਿਤ ਆਰਮੀ ਸੈਂਟਰ ਵਿੱਚ ਚੱਲ ਰਹੀ ਸੀ ਟ੍ਰੇਨਿੰਗ, ਪਿੰਡ ਬਖਤਗੜ੍ਹ ਦਾ ਰਹਿਣ ਵਾਲਾ ਸੀ 22 ਸਾਲ ਦਾ ਜਸ਼ਨਪ੍ਰੀਤ ਸਿੰਘ

ਬਰਨਾਲਾ: ਪਿੰਡ ਬਖਤਗੜ੍ਹ ਦੇ ਇੱਕ 22 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ (ਯੂ.ਪੀ.) ਵਿਖੇ ਭਾਰਤੀ ਸੈਨਾ ਦੀ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਬੂਟਾ ਸਿੰਘ ਦਾ ਹੋਣਹਾਰ ਪੁੱਤਰ ਜਸ਼ਨਪ੍ਰੀਤ ਸਿੰਘ ਦੇਸ਼ ਦੀ ਸੇਵਾ ਦੇ ਜਜ਼ਬੇ ਨਾਲ ਭਾਰਤੀ ਸੈਨਾ ਵਿੱਚ ਬਤੌਰ 'ਅਗਨੀਵੀਰ' ਭਰਤੀ ਹੋਇਆ ਸੀ। ਉਸ ਦੀ ਟ੍ਰੇਨਿੰਗ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਸਥਿਤ ਆਰਮੀ ਸੈਂਟਰ ਵਿੱਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਦੀ ਇਹ ਟ੍ਰੇਨਿੰਗ ਬੱਸ ਖ਼ਤਮ ਹੀ ਹੋਣ ਵਾਲੀ ਸੀ ਅਤੇ ਉਹ ਜਲਦ ਹੀ ਦੇਸ਼ ਸੇਵਾ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਾਲਾ ਸੀ। 

ਟ੍ਰੇਨਿੰਗ ਦੌਰਾਨ ਅਚਾਨਕ ਜਸ਼ਨਪ੍ਰੀਤ ਸਿੰਘ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪਿਆ, ਜੋ ਜਾਨਲੇਵਾ ਸਾਬਤ ਹੋਇਆ। ਡਾਕਟਰਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮਹਿਜ਼ 22 ਸਾਲਾਂ ਦੀ ਛੋਟੀ ਉਮਰੇ ਸੰਸਾਰ ਨੂੰ ਅਲਵਿਦਾ ਕਹਿ ਗਏ ਇਸ ਦੇਸ਼ ਦੇ ਰਾਖੇ ਦੀ ਬੇਵਕਤੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement