ਖ਼ਬਰਾਂ |

ਤਾਜ਼ਾ |

cm ਭਗਵੰਤ ਮਾਨ 18 ਜੂਨ ਨੂੰ ਫਗਵਾੜਾ ਵਿਖੇ ਕਰਨਗੇ 'ਲੋਕ ਮਿਲਣੀ', ਚੱਬੇਵਾਲ ਨੇ ਅਧਿਕਾਰੀਆਂ ਨਾਲ ਗਾਂਧੀ ਚੌਂਕ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ
Published : Jun 17, 2026, 12:37 pm IST
Updated : Jun 17, 2026, 12:37 pm IST
SHARE ARTICLE
CM Bhagwant Mann will hold 'People's Meeting' in Phagwara on June 18, Chabbewal Gandhi Chowk with the officials
CM Bhagwant Mann will hold 'People's Meeting' in Phagwara on June 18, Chabbewal Gandhi Chowk with the officials

ਪ੍ਰੋਗਰਾਮ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਫਗਵਾੜਾ: ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਥਾਨਕ ਗਾਂਧੀ ਚੌਂਕ ਵਿਖੇ 'ਲੋਕ ਮਿਲਣੀ' ਕਰਨਗੇ।

ਅੱਜ ਇੱਥੇ ਗਾਂਧੀ ਚੌਂਕ ਵਿਖੇ 'ਲੋਕ ਮਿਲਣੀ' ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਗਰਾਮ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਸ਼ੁਰੂ ਕੀਤਾ ਗਿਆ ਇਹ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਉਪਰਾਲਾ ਹੈ। ਐਮ.ਪੀ. ਨੇ ਜ਼ੋਰ ਦੇ ਕੇ ਕਿਹਾ ਕਿ ਇਸ 'ਲੋਕ ਮਿਲਣੀ' ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਲੋਕ ਮਿਲਣੀ' ਦੌਰਾਨ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਹ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਨਹਿਤ ਵਿੱਚ, ਖਾਸ ਕਰਕੇ ਸਿੱਖਿਆ, ਬਿਜਲੀ, ਸਿਹਤ, ਸਮਾਜ ਭਲਾਈ, ਉਦਯੋਗ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਖੇਤਰ ਵਿੱਚ ਚੁੱਕੇ ਗਏ ਇਤਿਹਾਸਕ ਕਦਮਾਂ ਬਾਰੇ ਵੀ ਜਾਣੂ ਕਰਵਾਉਣਗੇ।

ਐਸ.ਐਸ.ਪੀ. ਗੌਰਵ ਤੂਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ ਨੇ ਅਧਿਕਾਰੀਆਂ ਨੂੰ ਟ੍ਰੈਫਿਕ ਡਾਇਵਰਸ਼ਨ, ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਲੋਕਾਂ ਦੇ ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਸਬੰਧ ਵਿੱਚ ਮੁਕੰਮਲ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਟ੍ਰੈਫਿਕ ਤੇ ਪਾਰਕਿੰਗ ਮੈਨੇਜਮੈਂਟ ਪਲਾਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਕਿ ਉਹ ਸਮਾਗਮ ਵਾਲੀ ਥਾਂ ਵੱਲ ਜਾਣ ਵਾਲੀਆਂ ਸੜਕਾਂ 'ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਪ੍ਰੋਗਰਾਮ ਵਿੱਚ ਆਉਣ ਵਾਲੇ ਲੋਕਾਂ ਲਈ ਆਰਜ਼ੀ ਟਾਇਲਟਾਂ ਦੇ ਢੁਕਵੇਂ ਪ੍ਰਬੰਧ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਰਾਮਪਾਲ ਉੱਪਲ, 'ਆਪ' ਆਗੂ ਅਤੇ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement