ਪੰਜਾਬ 'ਚ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬ੍ਰਿਜ : ਵਿਜੈ ਇੰਦਰ ਸਿੰਗਲਾ
Published : Jul 17, 2018, 2:25 am IST
Updated : Jul 17, 2018, 2:25 am IST
SHARE ARTICLE
Vijay Inder Singla while addressing the Press Conference
Vijay Inder Singla while addressing the Press Conference

ਪੰਜਾਬ ਸਰਕਾਰ ਜਿੱਥੇ ਆਉਂਦੇ ਕੁੱਝ ਮਹੀਨਿਆਂ ਦੌਰਾਨ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਨਵ ਉਸਾਰੀ ਵੱਖ-ਵੱਖ ਸਕੀਮਾਂ.............

ਅੰਮ੍ਰਿਤਸਰ : ਪੰਜਾਬ ਸਰਕਾਰ ਜਿੱਥੇ ਆਉਂਦੇ ਕੁੱਝ ਮਹੀਨਿਆਂ ਦੌਰਾਨ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਨਵ ਉਸਾਰੀ ਵੱਖ-ਵੱਖ ਸਕੀਮਾਂ ਅਧੀਨ ਕਰਵਾ ਰਹੀ ਹੈ, ਉਥੇ ਵੱਡੀਆਂ ਸੜਕਾਂ 'ਤੇ ਪੈਂਦੇ ਰੇਲਵੇ ਫ਼ਾਟਕਾਂ 'ਤੇ ਲੱਗਦੇ ਜਾਮ ਨੂੰ ਖ਼ਤਮ ਕਰਨ ਲਈ 32 ਨਵੇਂ ਰੇਲਵੇ ਓਵਰ ਬ੍ਰਿਜ ਪੰਜਾਬ ਭਰ ਵਿਚ ਉਸਾਰੇ ਜਾਣਗੇ ਜਿਨ੍ਹਾਂ 'ਤੇ 1350 ਕਰੋੜ ਰੁਪਏ ਦੀ ਲਾਗਤ ਆਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਚਤ ਭਵਨ ਵਿਖੇ ਪ੍ਰੈਸ ਮਿਲਣੀ ਦੌਰਾਨ ਕੀਤਾ। 

ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਅਤੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦੀ ਹਾਜ਼ਰੀ ਵਿਚ ਕੀਤੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਸੜਕਾਂ ਦੇਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਉਹ ਸੜਕਾਂ ਜਿਨ੍ਹਾਂ ਦੀ 6 ਜਾਂ ਇਸ ਤੋਂ ਵੱਧ ਸਾਲਾਂ ਤੋਂ ਮੁਰੰਮਤ ਨਹੀਂ ਹੋਈ, ਨੂੰ ਪਹਿਲ ਦੇ ਆਧਾਰ 'ਤੇ ਮੁਰੰਮਤ ਕੀਤਾ ਜਾਵੇਗਾ। ਨਵੇਂ ਰੇਲਵੇ ਪੁਲਾਂ ਦੀ ਗੱਲ ਕਰਦੇ ਉਨ੍ਹਾਂ ਦਸਿਆ ਕਿ ਇਕੱਲੇ ਮਾਝੇ ਵਿਚ 7 ਨਵੇਂ ਰੇਲਵੇ ਓਵਰ ਬ੍ਰਿਜ ਅਗਲੇ ਡੇਢ ਸਾਲ ਵਿਚ ਬਣਾ ਦਿਤੇ ਜਾਣਗੇ, ਜਿਨ੍ਹਾਂ 'ਤੇ 355 ਕਰੋੜ ਰੁਪਏ ਖ਼ਰਚ ਆਉਣਗੇ। 

ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਨੇ ਦਸਿਆ ਕਿ ਅੱਜ ਅਸੀਂ ਅੰਮ੍ਰਿਤਸਰ ਲਈ ਰਿੰਗ ਰੋਡ ਦਾ ਮੁੱਦਾ ਵਿਜੈ ਇੰਦਰ ਸਿੰਗਲਾ ਕੋਲ ਚੁਕਿਆ ਹੈ ਜਿਸ ਨੂੰ ਇਨ੍ਹਾਂ ਛੇਤੀ ਪੂਰਾ ਕਰਨ ਦੀ ਹਾਮੀ ਭਰੀ ਹੈ। ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਸਰਹੱਦੀ ਪੱਟੀ ਦੀਆਂ ਕੁੱਝ ਸੜਕਾਂ ਦੀ ਮੁੜ ਉਸਾਰੀ ਦਾ ਮੁੱਦਾ ਉਠਾਇਆ ਤਾਂ ਸ੍ਰੀ ਸਿੰਗਲਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਅਤੇ ਸਬੰਧਤ ਹਲਕਿਆਂ ਦੇ ਵਿਧਾਇਕ ਸਾਹਿਬਾਨ ਵਲੋਂ ਕੀਤੀ ਗਈ

ਮੰਗ ਦੇ ਅਧਾਰ 'ਤੇ ਸਰਕਾਰ ਨੇ ਅੰਮ੍ਰਿਤਸਰ-ਅਜਨਾਲਾ, ਅਜਨਾਲਾ-ਚੌਗਾਵਾਂ, ਅੰਮ੍ਰਿਤਸਰ ਤੋਂ ਰਾਮਦਾਸ ਤੇ ਰਾਮਤੀਰਥ ਬਾਈਪਾਸ 'ਤੇ ਪੁਲ ਬਣਾਉਣ ਦੀ ਗੱਲ ਪ੍ਰਵਾਨ ਕਰ ਲਈ ਹੈ ਅਤੇ ਇਸ ਲਈ 20 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੀ ਜਾਰੀ ਕਰ ਦਿਤੀ ਜਾਵੇਗੀ। ਇਸ ਮੌਕੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement