ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਟੀਮਾਂ ਵਲੋਂ ਛਾਪੇਮਾਰੀ
Published : Jul 17, 2018, 12:23 pm IST
Updated : Jul 17, 2018, 12:23 pm IST
SHARE ARTICLE
llegal mining
llegal mining

ਰੇਤ ਦੀ ਗ਼ੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ ਦੌਰਾਨ...

ਕਪੂਰਥਲਾ,  ਰੇਤ ਦੀ ਗ਼ੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ ਦੌਰਾਨ ਤਿੰਨ ਟਰੈਕਟਰ-ਟਰਾਲੀਆਂ, ਇਕ ਪੋਕਲੈਂਡ ਮਸ਼ੀਨ ਅਤੇ ਇਕ ਜੇ. ਸੀ. ਬੀ ਮਸ਼ੀਨ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਡੀ. ਓ ਡਰੇਨੇਜ-ਕਮ-ਸਹਾਇਕ ਮਾਈਨਿੰਗ ਅਫ਼ਸਰ ਰਾਕੇਸ਼ ਬਾਂਸਲ ਨੇ ਦਸਿਆ ਕਿ ਕੰਟਰੋਲ ਰੂਮ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਟੀਮ ਵੱਲੋਂ ਬੀਤੇ ਦਿਨ ਫੱਤੂਢੀਂਗਾ ਨੇੜਿਓਂ ਨਾਜਾਇਜ਼ ਮਾਈਨਿੰਗ ਕਰਦੇ ਦੋ ਟਰੈਕਟਰ-ਟਰਾਲੀਆਂ ਅਤੇ ਇਕ ਪੋਕਲੈਂਡ ਮਸ਼ੀਨ ਜ਼ਬਤ ਕਰਕੇ ਥਾਣਾ ਫੱਤੂਢੀਂਗਾ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਇਸੇ ਤਰ੍ਹਾਂ ਅੱਜ ਪਿੰਡ ਧਾਲੀਵਾਲ ਨੇੜਿਓਂ ਇਕ ਟਰੈਕਟਰ-ਟਰਾਲੀ ਅਤੇ ਇਕ ਜੇ. ਸੀ. ਬੀ ਮਸ਼ੀਨ ਜ਼ਬਤ ਕਰਕੇ ਥਾਣਾ ਢਿਲਵਾਂ ਵਿਖੇ ਐਫ. ਆਈ. ਆਰ ਦਰਜ਼ ਕੀਤੀ ਗਈ ਹੈ। ਇਸੇ ਦੌਰਾਨ ਮਾਈਨਿੰਗ ਸਬੰਧੀ ਜ਼ਿਲ੍ਹੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਮਾਈਨਿੰਗ, ਆਬਕਾਰੀ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤਣ ਦੀ ਹਦਾਇਤ ਕੀਤੀ।

Mining in PunjabMining in Punjab

ਉਨ੍ਹਾਂ ਦਸਿਆ ਕਿ ਬਰਸਾਤਾਂ ਦੇ ਮੌਸਮ ਕਾਰਨ ਸਕੱਤਰ ਮਾਈਨਿੰਗ ਅਤੇ ਜਿਓਲੋਜ਼ੀਕਲ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਜੁਲਾਈ 2018 ਤੋਂ 30 ਸਤੰਬਰ 2018 ਤਕ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਮੇਂ ਦੌਰਾਨ ਪੂਰੀ ਨਿਗਰਾਨੀ ਅਤੇ ਚੌਕਸੀ ਵਰਤਣ ਅਤੇ ਜੇਕਰ ਕੋਈ ਵੀ ਮਾਈਨਿੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement