
ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢ ਕੇ ਖ਼ੁਸ਼ਹਾਲ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ............
ਐਸ.ਏ.ਐਸ. ਨਗਰ : ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢ ਕੇ ਖ਼ੁਸ਼ਹਾਲ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਸ਼ੂਆਂ ਦੀ ਚੰਗੀ ਨਸਲ ਤਿਆਰ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਪੰਜਾਬ ਵਿਚ ਹੀ ਚੰਗੇ ਸੀਮਨ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪਸ਼ੂਆਂ ਦੀ ਚੰਗੀਆਂ ਨਸਲਾਂ ਤਿਆਰ ਕਰਨ ਵਾਸਤੇ ਸੀਮਨ ਬਾਹਰੋਂ ਨਾ ਮੰਗਵਾਉਣਾ ਪਵੇ।
ਇਸੇ ਤਹਿਤ ਲਾਇਵਸਟਾਕ ਬਰੀਡਿੰਗ ਪਾਲਿਸੀ 2012 ਵਿਚ ਪਸ਼ੂ ਪਾਲਕਾਂ ਦੀ ਸਲਾਹ ਨਾਲ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ। ਬਲਬੀਰ ਸਿੰਘ ਸਿੱਧੂ ਨੇ ਇਥੇ ਸਥਿਤ ਲਾਇਵਸਟਾਕ ਕੰਪਲੈਕਸ ਵਿਖੇ ਪੰਜਾਬ ਦੇ ਅਗਾਂਹ-ਵਧੂ ਡੇਅਰੀ ਫ਼ਾਰਮਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ. ਉਨ੍ਹਾਂ ਇਸ ਮੌਕੇ ਪੰਜਾਬ ਬੋਵਾਈਨ ਬਰੀਡਿੰਗ ਐਕਟ, 2016 ਤਹਿਤ ਬਣਾਈ ਗਈ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।