
ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਈਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ
ਮਾਨਸਾ- ਪਿਛਲੇ ਕਈ ਦਿਨਾਂ ਤੋਂ ਪਾਣੀ ਦਾ ਕਹਿਰ ਪੂਰੇ ਪੰਜਾਬ ਵਿਚ ਪੈ ਰਿਹਾ ਹੈ ਕਈ ਥਾਵਾਂ 'ਤੇ ਤਾਂ ਲੋਕਾਂ ਦੇ ਘਰਾਂ ਵਿਚ ਵੀ ਗੋਡੇ ਗੋਡੇ ਪਾਣੀ ਵੜ ਗਿਆ ਹੈ ਅਤੇ ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਹੋਰ ਜਗ੍ਹਾਂ 'ਤੇ ਆਪਣੇ ਰਹਿਣ ਬਸੇਰਾ ਕਰ ਰਹੇ ਹਨ। ਅਜਿਹਾ ਹੀ ਹਾਲ ਮਾਨਸਾ ਜ਼ਿਲ੍ਹੇ ਵਿਚ ਵੀ ਹੈ। ਮਾਨਸਾ ਜ਼ਿਲ੍ਹੇ ਵਿਚ ਮੀਂਹ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 17 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Declaration of leave due to water standing in schools in this district of Punjab
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਵਿਚ ਕਲਾਸਾਂ ਲੱਗਣੀਆਂ ਸੰਭਵ ਨਹੀਂ ਹਨ ਅਤੇ ਜ਼ਿਆਦਾ ਪਾਣੀ ਕਾਰਨ ਬੱਚਿਆਂ ਦੀ ਸਿਹਤ ਵੀ ਵਿਗੜ ਸਕਦੀ ਹੈ। ਦੱਸ ਦਈਏ ਕਿ ਸੂਬੇ ਵਿਚ ਪਿਛਲੇ 5 ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਈਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਭਾਰੀ ਬਾਰਸ਼ ਕਾਰਨ ਕਈ ਲੋਕਾਂ ਦੀਆਂ ਘਰਾਂ ਦੀਆਂ ਛੱਤਾਂ ਵੀ ਡਿੱਗ ਪਈਆਂ ਹਨ। ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਕਮਿਸ਼ਨਰ ਦੇ ਇਸ ਐਲਾਨ ਤੋਂ ਬੱਚੇ ਤਾਂ ਬੇਹੱਦ ਖ਼ੁਸ਼ ਹਨ।