
ਵਰੁਣ ਰੂਜਮ ਨੇ ਬੂਟੇ ਲਾ ਕੇ ਕੀਤਾ ਮੁਹਿੰਮ ਦਾ ਆਗਾਜ਼
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫ਼ੈੱਡ ਵਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿਚ ਅਪਣਾ ਯੋਗਦਾਨ ਪਾਉਣ ਲਈ ਬੂਟੇ ਲਾਉਣ ਦੀ ਮੁਹਿੰਮ ਆਰੰਭ ਦਿਤੀ ਹੈ।
ਮਾਰਕਫ਼ੈੱਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅਪਣੀ ਹਰ ਇਕਾਈ ਵਿਚ 550 ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫ਼ੈੱਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ। ਸ਼੍ਰੀ ਰੂਜ਼ਮ ਨੇ ਦਸਿਆ ਕਿ ਮਾਰਕਫ਼ੈੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵਲੋਂ ਬੀਤੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤਕ ਬੂਟੇ ਲਗਾਉਣ ਟੀਚਾ ਦਿਤਾ ਗਿਆ।
On the Prakash Purab, Markfed will plant 550 plants in each of its units
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਹ ਮੁਹਿੰਮ ਜਿਥੇ ਵਾਤਾਵਰਨ ਦੀ ਸ਼ੁੱਧੀ ਵਿਚ ਅਪਣਾ ਯੋਗਦਾਨ ਪਾਵੇਗੀ ਉਥੇ ਮਾਰਕਫ਼ੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿਚ ਫ਼ਲਦਾਰ ਬੂਟੇ ਲਾਏ ਜਾਣਗੇ। ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਦਮਨਪ੍ਰੀਤ ਕੌਰ, ਸੁਪਰਡੈਂਟ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।