
ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ 20 ਸਾਲਾ ਲੜਕੀ ਨੇ ਮੰਗਲਵਾਰ ਨੂੰ ਅਪਣੇ ਸਾਥੀ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਮੋਹਾਲੀ: ਜ਼ੀਰਕਪੁਰ ਵਿਚ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਇਕ 20 ਸਾਲਾ ਲੜਕੀ ਨੇ ਮੰਗਲਵਾਰ ਨੂੰ ਅਪਣੇ ਸਾਥੀ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਖ਼ਬਰ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਡੇਰਾਬੱਸੀ ਹਸਪਤਾਲ ਵਿਚ ਪਹੁੰਚਾਇਆ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਅਤੇ 23 ਸਾਲਾ ਕਥਿਤ ਦੋਸ਼ੀ ਯੂਪੀ ਦੇ ਰਹਿਣ ਵਾਲੇ ਹਨ ਅਤੇ ਕਥਿਤ ਦੋਸ਼ੀ ਵਿਅਕਤੀ ਪੰਚਕੁਲਾ ਵਿਚ ਇਕ-ਦੂਜੇ ਦੇ ਗੁਆਂਢੀ ਸਨ। ਇਸ ਤੋਂ ਬਾਅਦ ਇਹ ਦੋਵੇਂ ਜ਼ੀਰਕਪੁਰ ਸ਼ਿਫਟ ਹੋ ਗਏ।
Suicide
ਲੜਕੀ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿਚ ਉਹਨਾਂ ਕਿਹਾ ਕਿ ਉਹਨਾਂ ਦੀ ਲੜਕੀ 8 ਜੁਲਾਈ ਤੋਂ ਲਾਪਤਾ ਹੈ। ਉਹਨਾਂ ਕਿਹਾ ਕਿ ਮੰਗਲਵਾਰ ਸਵੇਰੇ ਉਹਨਾਂ ਨੂੰ ਲੜਕੀ ਨੇ ਦਾ ਫੋਨ ‘ਤੇ ਦੱਸਿਆ ਕਿ ਕਥਿਤ ਦੋਸ਼ੀ ਨੇ ਜ਼ਬਰਦਸਤੀ ਉਸ ਨਾਲ ਬਿਨਾਂ ਵਿਆਹ ਤੋਂ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਲੜਕੀ ਦੀ ਮਾਂ ਨੇ ਦੱਸਿਆ ਕਿ ਜਦੋਂ ਉਹ ਅਪਣੀ ਲੜਕੀ ਨੂੰ ਮਿਲਣ ਪਹੁੰਚੀ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਉਸ ਦੀ ਮਾਂ ਨੇ ਖਿੜਕੀ ਵਿਚੋਂ ਦੇਖਿਆ ਤਾਂ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
Rape Case
ਇਸ ਤੋਂ ਬਾਅਦ ਲੜਕੀ ਦੀ ਮਾਂ ਨੇ ਪੁਲਿਸ ਨੂੰ ਬੁਲਾਇਆ। ਪੁਲਿਸ ਨੇ ਆ ਕੇ ਦਰਵਾਜ਼ਾ ਤੋੜ ਕੇ ਮ੍ਰਿਤਕ ਦੀ ਲਾਸ਼ ਨੂੰ ਬਰਾਮਦ ਕੀਤਾ। ਪੁਲਿਸ ਦਾ ਕਹਿਣਾ ਹੈ ਮੌਕੇ ‘ਤੇ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਲੜਕੀ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਏਐਸਆਈ ਦਾ ਕਹਿਣਾ ਹੈ ਕਿ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਆਈਪੀਸੀ ਦੀ ਧਾਰਾ 306, 376 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਦੀ ਭਾਲ ਜਾਰੀ ਹੈ।