
ਹਜ਼ਾਰਾਂ ਫਸੇ ਹੋਏ ਵਿਦੇਸ਼ੀ ਨਾਗਰਿਕ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਸੁਰੱਖਿਅਤ ਵਾਪਸ ਘਰ ਪਰਤੇ : ਸਮੀਪ ਸਿੰਘ ਗੁਮਟਾਲਾ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਦੇ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿਚ ਭਾਰਤ ਦਾ ਦੂਜਾ ਸੱਭ ਤੋਂ ਵਿਅਸਤ ਅੰਤਰ ਰਾਸ਼ਟਰੀ ਹਵਾਈ ਅੱਡਾ ਰਿਹਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਹਜ਼ਾਰਾਂ ਫਸੇ ਹੋਏ ਵਿਦੇਸ਼ੀ ਨਾਗਰਿਕ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਸੁਰੱਖਿਅਤ ਵਾਪਸ ਘਰ ਪਰਤੇ।
Airport
ਅਪ੍ਰੈਲ ਮਹੀਨੇ ਵਿਚ ਭਾਰਤ ਦੁਆਰਾ ਉਡਾਣਾਂ ਦੀ ਮੁਅੱਤਲੀ ਦੇ ਬਾਵਜੂਦ, ਅੰਮ੍ਰਿਤਸਰ ਯਾਤਰੀਆ ਦੀ ਕੁੱਲ ਗਿਣਤੀ ਵਿਚ ਤੀਜੇ ਸਥਾਨ 'ਤੇ ਆਇਆ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਹਾਲ ਹੀ ਵਿਚ ਜਾਰੀ ਕੀਤੇ ਗਈ ਮਈ 2020 ਦੀ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮ੍ਰਿਤਸਰ ਤੋਂ 11,681 ਅੰਤਰਰਾਸ਼ਟਰੀ ਮੁਸਾਫ਼ਰਾਂ ਨੇ ਸਫਰ ਕੀਤਾ।
Amritsar Airport
ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ। ਦਿੱਲੀ ਏਅਰਪੋਰਟ 40,212 ਦੇ ਨਾਲ ਚੋਟੀ ਅਤੇ ਮੁੰਬਈ 10,280 ਯਾਤਰੀਆਂ ਨਾਲ ਤੀਜੇ ਨੰਬਰ ਤੇ ਸੀ। ਮਾਰਚ ਮਾਰਚ ਦੇ ਅਖੀਰ ਵਿਚ ਭਾਰਤ ਸਰਕਾਰ ਵਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿਚ ਫਸ ਗਏ ਜਿਸ ਵਿਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸੱਭ ਤੋਂ ਵੱਧ ਗਿਣਤੀ ਪੰਜਾਬ ਵਿਚ ਸੀ।
Sameep Singh Gumtala
ਅਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਲਈ, ਯੂ.ਕੇ ਅਤੇ ਕੈਨੇਡਾ ਦੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਇੱਥੋਂ ਵਿਸ਼ੇਸ਼ ਉਡਾਨਾਂ ਸ਼ੁਰੂ ਕੀਤੀਆਂ ਸਨ। ਵੱਡੀ ਗਿਣਤੀ ਵਿੱਚ ਇਨਾਂ ਦੋਹਾਂ ਮੁਲਕਾ ਦੇ ਵਸਨੀਕ ਪੰਜਾਬ ਵਿੱਚ ਫਸੇ ਹੋਣ ਕਾਰਨ, ਇਹ ਉਡਾਣਾਂ ਮਈ ਦੇ ਮਹੀਨੇ ਵਿਚ ਵੀ ਚਲਦੀਆਂ ਰਹੀਆਂ।। ਯੂ.ਕੇ. ਦੀ ਸਰਕਾਰ ਨੇ ਅਪ੍ਰੈਲ ਤੋਂ 15 ਮਈ, 2020 ਤਕ ਬ੍ਰਿਟਿਸ਼ ਅਤੇ ਕਤਰ ਏਅਰਵੇਜ਼ ਦੁਆਰਾ ਸੰਚਾਲਿਤ ਕੁੱਲ 28 ਉਡਾਣਾਂ ਦਾ ਪ੍ਰਬੰਧ ਕੀਤਾ ਜਿਸ ਨਾਲ ਲਗਭਗ 8271 ਯਾਤਰੀ ਅਪਣੇ ਘਰ ਵਾਪਸ ਪਰਤੇ।