ਛੱਤ ਡਿੱਗਣ ਕਾਰਨ ਭੈਣ ਦੀ ਮੌਤ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ
Published : Jul 17, 2020, 10:31 am IST
Updated : Jul 17, 2020, 10:31 am IST
SHARE ARTICLE
Photo
Photo

ਬੀਤੇ ਦਿਨੀ ਪਏ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਕਰੀਬ 5 ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ ਸੀ

ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖਾਲਸਾ) : ਬੀਤੇ ਦਿਨੀ ਪਏ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਕਰੀਬ 5 ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ ਸੀ, ਜਿਸ ਤਹਿਤ ਹਾਦਸੇ ਵਿਚ ਜ਼ਖ਼ਮੀ ਹੋਏ ਉਸ ਦੇ 7 ਸਾਲ ਦੇ ਭਰਾ ਵੰਸ਼ ਦੀ ਵੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਐਤਵਾਰ ਪਏ ਮੀਂਹ ਕਾਰਨ ਸਥਾਨਕ ਅਜੀਤ ਨਗਰ ਵਾਸੀ ਸੁਨੀਲ ਕੁਮਾਰ ਦੇ ਮਕਾਨ ਦੀ ਛੱਤ ਡਿੱਗ ਗਈ ਜਿਸ ਕਾਰਨ ਉਸ ਦੀ 5 ਸਾਲ ਦੀ ਬੇਟੀ ਰਜਨੀ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦ ਕਿ ਉਸ ਦਾ 7 ਸਾਲ ਦਾ ਪੁੱਤਰ ਵੰਸ਼ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ।

ਸਥਾਨਕ ਪ੍ਰਸ਼ਾਸਨ ਵਲੋਂ ਬੱਚੇ ਦਾ ਇਲਾਜ ਬਠਿੰਡਾ ਦੇ ਆਦੇਸ਼ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਸੀ, ਜਿਸ ਤਹਿਤ ਬੱਚੇ ਦੇ 2 ਆਪਰੇਸ਼ਨ ਵੀ ਕੀਤੇ ਗਏ ਪਰ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਦੁਪਹਿਰ ਬਾਅਦ ਬੱਚੇ ਦੀ ਲਾਸ਼ ਨੂੰ ਅਬੋਹਰ ਲਿਆਂਦਾ ਗਿਆ ਅਤੇ ਫ਼ਾਜ਼ਿਲਕਾ ਰੋਡ ਸਥਿਤ ਸ਼ਮਸਾਨ ਘਾਟ ਵਿਖੇ ਉਸ ਦਾ ਅੰਤਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪ੍ਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਤਹਿਸੀਲਦਾਰ ਜਸਪਾਲ ਸਿੰਘ ਬਰਾੜ ਸ਼ਾਮਲ ਹੋਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement