ਜਲਦ ਬਦਲੇਗਾ ਮੌਸਮ ਦਾ ਮਿਜ਼ਾਜ਼, ਹੋ ਸਕਦੀ ਏ ਭਾਰੀ ਬਾਰਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!
Published : Jul 17, 2020, 4:13 pm IST
Updated : Jul 17, 2020, 4:13 pm IST
SHARE ARTICLE
wheather
wheather

ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਬਾਰਸ਼ ਪੈਣ ਦੀ ਸੰਭਾਵਨਾ

ਚੰਡੀਗੜ੍ਹ :  ਦੇਸ਼ ਦੇ ਕਈ ਹਿੱਸਿਆਂ ਅੰਦਰ ਮੀਂਹ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹੈ। ਪਰ ਪੰਜਾਬ ਤੇ ਹਰਿਆਣਾ ਸਮੇਤ ਨੇੜਲੇ ਇਲਾਕਿਆਂ ਅੰਦਰ ਪਿਛਲੇ ਕੁੱਝ ਦਿਨਾਂ ਤੋਂ ਕੋਈ ਬਹੁਤੀ ਬਾਰਸ਼ ਵੇਖਣ ਨੂੰ ਨਹੀਂ ਮਿਲੀ। ਇਸ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਨੇ ਪ੍ਰੇਸ਼ਾਨ ਕੀਤਾ ਹੋਇਆ ਹੈ, ਉਥੇ ਕਿਸਾਨਾਂ ਨੂੰ ਵੀ ਝੋਨੇ ਦੀ ਫ਼ਸਲ ਲਈ ਪਾਣੀ ਦੀ ਕਿੱਲਤ ਸਤਾਉਣ ਲੱਗ ਪਈ ਹੈ।

RainRain

ਹੁਣ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਤਾਜ਼ਾ ਅਲਰਟ ਕਾਰਨ ਆਉਂਦੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ਼ ਮੁੜ ਬਦਲਣ ਦੇ ਅਸਾਰ ਬਣ ਗਏ ਹਨ। ਇਸ ਸਬੰਧੀ ਤਾਜ਼ਾ ਅਲਰਟ ਜਾਰੀ ਕਰਦਿਆਂ ਮੌਸਮ ਵਿਭਾਗ ਨੇ ਦੇਸ਼ ਦੇ ਕਈ ਇਲਾਕਿਆਂ ਅੰਦਰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਸੌਰਾਸ਼ਟਰ-ਕੱਛ, ਅਰੁਣਾਚਲ ਪ੍ਰਦੇਸ਼-ਅਸਾਮ-ਮੇਘਾਲਿਆ ਵਿਚ ਅਲੱਗ-ਅਲੱਗ ਥਾਂਈਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ।

rain monsoonrain monsoon

ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤੀ ਭਾਰਤ 'ਚ ਵੀ ਆਉਂਦੇ ਦਿਨਾਂ ਦੌਰਾਨ ਮੌਸਮ ਬਦਲਣ ਦੇ ਅਸਾਰ ਹਨ। ਤਾਜ਼ਾ ਅਲਰਟ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਭਰਵੀਂ ਬਾਰਸ਼ ਹੋ ਸਕਦੀ ਹੈ।

RainRain

ਬਾਰਸ਼ ਦੀ ਆਮਦ ਦੇ ਤਾਜ਼ਾ ਅਲਰਟ ਨਾਲ ਖਿੱਤੇ 'ਚ ਝੋਨੇ ਦੀ ਲੁਆਈ ਕਰ ਰਹੇ ਅਤੇ ਚੁੱਕੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਪਿਛਲੇ ਦਿਨਾਂ ਦੌਰਾਨ ਵਧਦੀ ਗਰਮੀ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਦੀ ਫ਼ਸਲ ਨੂੰ ਪਾਣੀ ਲਾਉਣਾ ਪੈ ਰਿਹਾ ਹੈ, ਜਿਸ ਤੋਂ ਬਾਰਸ਼ ਹੋਣ ਦੀ ਸੂਰਤ 'ਚ ਰਾਹਤ ਮਿਲਣ ਦੀ ਸੰਭਾਵਨਾ ਹੈ।

RainRain

ਇਸੇ ਤਰ੍ਹਾਂ ਗਰਮੀ ਕਾਰਨ ਬਿਜਲੀ ਦੀ ਮੰਗ ਵਧਣ ਕਾਰਨ ਬਿਜਲੀ ਮਹਿਕਮੇ ਨੂੰ ਵੀ ਬਿਜਲੀ ਪੂਰਤੀ ਲਈ ਪਸੀਨਾ ਵਹਾਉਣਾ ਪੈ ਰਿਹਾ ਸੀ। ਹੁਣ ਮੀਂਹ ਪੈਣ ਜਾਣ ਦੀ ਸੂਰਤ 'ਚ ਇਸ ਸਮੱਸਿਆ ਤੋਂ ਵੀ ਨਿਜ਼ਾਤ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਕੋਂਕਣ ਤੇ ਗੋਆ, ਤੇਲੰਗਾਨਾ, ਤੱਟਵਰਤੀ ਕਰਨਾਟਕ ਤੇ ਕੇਰਲ-ਮਹੇ ਵਿਚ ਇਕੱਲਿਆਂ ਥਾਂਵਾਂ 'ਤੇ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement