ਵਿਧਾਇਕ ਡਾ. ਹਰਜੋਤ ਨੇ ਹਰਪਾਲ ਚੀਮਾ ਵਿਰੁਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ 
Published : Jul 17, 2020, 10:36 am IST
Updated : Jul 17, 2020, 10:36 am IST
SHARE ARTICLE
Photo
Photo

ਚੀਮਾ ਨੇ ਵਿਧਾਇਕ ’ਤੇ 350 ਕਰੋੜ ਦੇ ਘਪਲੇ ਦਾ ਲਾਇਆ ਸੀ ਦੋਸ਼

ਮੋਗਾ, 16 ਜੁਲਾਈ (ਅਮਜਦ ਖ਼ਾਨ) : ਮੋਗਾ ਵਿਖੇ ਜ਼ਮੀਨ ਅਧਿਕਰਨ ਸਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਵਿਧਾਇਕ ਡਾ: ਹਰਜੋਤ ਕਮਲ ’ਤੇ 350 ਕਰੋੜ ਦੇ ਘਪਲੇ ਦੇ ਲਾਏ ਦੋਸ਼ਾਂ ਵਿਰੁਧ ਅੱਜ ਵਿਧਾਇਕ ਡਾ: ਹਰਜੋਤ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਿਰੁਧ ਅਪਰਾਧਿਕ ਸ਼ਿਕਾਇਤ ਦਰਜ ਕਰਵਾ ਦਿਤੀ। 

 ਜ਼ਮੀਨ ਅਧਿਗ੍ਰਹਿਣ ਮਾਮਲੇ ’ਚ ਚੀਮਾ ਨੇ ਚੰਡੀਗੜ੍ਹ ਵਿਖੇ 10 ਜੂਨ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਵਿਧਾਇਕ ’ਤੇ 350 ਕਰੋੜ ਦੇ ਘਪਲੇ ਦਾ ਦੋਸ਼ ਲਗਾਇਆ ਸੀ ਜਦਕਿ ਵਿਧਾਇਕ ਡਾ: ਹਰਜੋਤ ਕਮਲ ਨੇ 15 ਜੂਨ ਨੂੰ ਚੀਮਾ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਸੀ।   

ਪ੍ਰੈੱਸ ਕਾਨਫ਼ਰੰਸ ਦੌਰਾਨ ਡਾ: ਹਰਜੋਤ ਕਮਲ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਚੀਮਾ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਮਹਿਜ਼ ਉਹਨਾਂ ਦੀ ਛਵੀ ਖ਼ਰਾਬ ਕਰਨ ਲਈ ਮਨਘੜਤ ਬੇਸਮਝੀ ਵਾਲੀ ਸਾਜਿਸ਼ ਕਰਾਰ ਦਿੰਦਿਆਂ ਸ. ਚੀਮਾ ਨੂੰ ਆਪਣੇ ਵਕੀਲ ਹਰਦੀਪ ਸਿੰਘ ਲੋਧੀ ਰਾਹੀਂ ਮਾਣਹਾਨੀ ਦਾ ਨੋਟਿਸ ਭੇਜਿਆ ਸੀ ਪਰ ਚੀਮਾ ਵਲੋਂ ਕੋਈ ਜਵਾਬ ਨਾ ਦਿਤੇ ਜਾਣ ਉਪਰੰਤ ਅੱਜ ਡਾ: ਹਰਜੋਤ ਨੇ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਵਿਰੁਧ ਅਪਰਾਧਿਕ ਮਾਮਲਾ ਦਰਜ ਕਰਵਾ ਦਿਤਾ।

 ਡਾ: ਹਰਜੋਤ ਨੇ ਆਖਿਆ ਕਿ ਚੀਮਾ ਵੱਲੋਂ ਲਗਾਏ ਦੋਸ਼ ਪੂਰੀ ਤਰ੍ਹਾਂ ਨਾਸਮਝੀ ਵਿਚ ਲਗਾਏ ਬੇਤੁਕੇ ਦੋਸ਼ ਸਨ ਕਿਉਂਕਿ 350 ਕਰੋੜ ਦੀ ਟਰਾਂਸਫ਼ਰ ਵਾਲੇ ਐਕਸਿਸ ਬੈਂਂਕ ਦਾ ਜ਼ਿਕਰ ਕਰਨ ਵਾਲੇ ਚੀਮਾ ਸਾਬ ਨੂੰ ਇਹ ਵੀ ਨਹੀਂ ਪਤਾ ਕਿ ਮੋਗਾ ਦੇ ਅਜੀਤਵਾਲ ਕਸਬੇ ਵਿਚ ਐਕਸਿਸ ਬੈਂਕ ਦੀ ਕੋਈ ਬਰਾਂਚ ਹੈ ਹੀ ਨਹੀਂ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement