
ਸੁਪਰੀਮ ਕੋਰਟ ਕਾਲਜੀਅਮ ਨੇ ਦਿਤੀ ਮਨਜ਼ੂਰੀ
ਚੰਡੀਗੜ੍ਹ, 16 ਜੁਲਾਈ (ਨੀਲ ਭਾਲਿੰਦਰ ਸਿੰਘ) : ਸੁਪਰੀਮ ਕੋਰਟ ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ‘ਕਲਕਤਾ ਹਾਈ ਕੋਰਟ ਵਿਚ ਜੱਜਾਂ ਦੀ ਸਥਾਈ ਨਿਯੁਕਤੀ ਕੀਤੀ ਹੈ। ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ 7 ਵਧੀਕ ਜੱਜਾਂ ਨੂੰ ਉੱਚ ਅਦਾਲਤ ਦੇ ਸਥਾਈ ਜੱਜ ਦੇ ਰੂਪ ਵਿਚ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਹੈ। ਇਨ੍ਹਾਂ ਵਿਚ ਜਸਟਿਸ ਹਰਨਰੇਸ਼ ਸਿੰਘ ਗਿੱਲ, ਜਸਟਿਸ ਮੰਜਰੀ ਨਹਿਰੂ ਕੌਲ, ਜਸਟਿਸ ਹਰਸਿਮਰਨ ਸਿੰਘ ਸੇਠੀ, ਜਸਟਿਸ ਅਰੁਣ ਮੋਂਗਾ, ਜਸਟਿਸ ਮਨੋਜ ਬਜਾਜ, ਜਸਟਿਸ ਲਲਿਤ ਬਤਰਾ, ਜਸਟਿਸ ਅਰੁਣ ਕੁਮਾਰ ਤਿਆਗੀ ਸ਼ਾਮਲ ਹਨ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਉੱਚ ਅਦਾਲਤ ਦੀ ਵਧੀਕ ਜੱਜ ਜੋਤਨਾ ਰੇਵਲ ਦੁਆ ਅਤੇ ਕਲਕੱਤਾ ਉੱਚ ਅਦਾਲਤ ਦੇ ਵਧੀਕ ਜੱਜ ਅਭਿਜੀਤ ਗੰਗੋਪਾਧਿਆਏ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਉੱਚ ਅਦਾਲਤ ਦੇ ਸਥਾਈ ਜੱਜ ਦੇ ਰੂਪ ਵਿਚ ਮਨਜ਼ੂਰੀ ਦੇ ਦਿਤੀ ਹੈ। ਇਸ ਤੋਂ ਇਲਾਵਾ ਕਾਲੇਜਿਅਮ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ 7 ਇਲਾਵਾ ਜੱਜਾਂ ਨੂੰ ਵੀ ਨਿਯੁਕਤੀ ਪ੍ਰਸਤਾਵ ਦੀ ਮਨਜ਼ੂਰੀ ਦਿਤੀ ਹੈ।