
ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਦੇਣ ਦੀ.....
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਤੋਰਦੇ ਹੁਣ ਐਨੀਮੇਸ਼ਨ ਵੀਡੀਓਜ਼ ਰਾਹੀਂ ਬੱਚਿਆਂ ਨੂੰ ਸਿੱਖਿਆ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੈ।
Students
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨ ਲਾਈਨ ਅਤੇ ਦੂਰਦਰਸ਼ਨ ’ਤੇ ਪੜ੍ਹਾਈ ਕਰਵਾਉਣ ਦੀ ਸਫਲਤਾ ਤੋਂ ਬਾਅਦ ਹੁਣ ਵਿਭਾਗ ਨੇ ਐਨੀਮੇਸ਼ਨ ਵੀਡੀਓਜ਼ ਦੇ ਰਾਹੀਂ ਵਿਦਿਆਰਥੀਆਂ ਨੂੰ ਜ਼ਿਆਦਾ ਚੰਗੀ ਤਰ੍ਹਾਂ ਨਾਲ ਸਿੱਖਿਆ ਦੇਣ ਲਈ ਕੋਸ਼ਿਸ਼ ਸ਼ੁਰੂ ਕੀਤੀ ਹੈ।
coronavirus
ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ ਨਾਲ ਉਨ੍ਹਾਂ ਦਾ ਪੜ੍ਹਾਈ ਵੱਲ ਧਿਆਨ ਵਧੇਰੇ ਅਕ੍ਰਸ਼ਿਤ ਕਰਨਾ ਹੈ ਤਾਂ ਜੋ ਉਨ੍ਹਾਂ ਵਿੱਚ ਪੜ੍ਹਾਈ ਦੌਰਾਨ ਉਕਤਾਹਟ ਨਾ ਪੈਦਾ ਹੋਵੇ।
corona virus
ਬੁਲਾਰੇ ਅਨੁਸਾਰ ਇਹ ਐਨੀਮੇਸ਼ਨ ਵੀਡੀਓਜ਼ ਅਧਿਆਪਕਾਂ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਯੋਗਦਾਨ ਆਈ.ਟੀ. ਨਾਲ ਸਬੰਧਿਤ ਅਧਿਆਪਕਾਂ ਦਾ ਹੈ।
Teacher
ਇਹ ਨਾ ਕੇਵਲ ਬੱਚਿਆਂ ਦਾ ਮਨਪ੍ਰਚਾਵਾ ਕਰਦੀਆਂ ਹਨ ਸਗੋਂ ਉਨ੍ਹਾਂ ਨੂੰ ਵਿਸ਼ੇ ਨਾਲ ਜੋੜੀ ਵੀ ਰੱਖਦੀਆਂ ਹਨ। ਬੁਲਾਰੇ ਅਨੁਸਾਰ ਇਨ੍ਹਾਂ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬਹੁਤ ਜ਼ਿਆਦਾ ਪ੍ਰਸ਼ੰਸ਼ਾ ਕੀਤੀ ਜਾ ਰਹੀ ਹੈ।
Students
ਇਥੇ ਇਹ ਵੀ ਜਿਕਰਯੋਗ ਹੈ ਕਿ ਅਧਿਆਪਕਾਂ ਨੂੰ ਆਨ ਲਾਈਨ ਸਿੱਖਿਆ ਬਾਰੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਆਨ ਲਾਈਨ ਮੀਟਿੰਗਾਂ ਰਾਹੀਂ ਪ੍ਰਰਿਤ ਕੀਤਾ। ਇਸ ਨੂੰ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਇੱਕ ਚੁਣੌਤੀ ਵੱਜੋਂ ਸਵੀਕਾਰ ਕਰਦਿਆਂ ਐਨੀਮੇਸ਼ਨ ਤਕਨੀਕ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਞਿਭਾਗ ਵੱਲੋਂ ਮਿਲੀ ਹੱਲਾਸ਼ੇਰੀ ਅਤੇ ਕੋਵਿਡ 19 ਤਹਿਤ ‘ਮਿਸ਼ਨ ਫਤਿਹ‘ ਨੂੰ ਕਾਮਯਾਬ ਬਨਾਉਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਘਰ ਬੈਠਿਆਂ ਸਿਖਾਉਣ ਲਈ ਕੁਝ ਨਿਵੇਕਲਾ ਕਰਨ ਦੀ ਸੋਚ ਨੇ ਇਹ ਸਾਕਾਰਾਤਮਕ ਨਤੀਜਾ ਕੱਢਿਆ ਹੈ।
ਖਾਸ ਕਰਕੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਤੱਕ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਸਾਰੀਆਂ ਐਨੀਮੇਸ਼ਨ ਵੀਡੀਓਜ਼ ਸੋਸ਼ਲ ਮੀਡੀਆ ਰਾਹੀਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ