ਸਿਆਸੀ ਸਰਗਰਮੀਆਂ ਸ਼ੁਰੂ: ਕਿਸਾਨ ਜਥੇਬੰਦੀਆਂ ਦੇ ਮੁਜ਼ਾਹਰੇ ਦਾ ਸਮਰਥਨ ਕਰੇਗਾ ਸ਼੍ਰੋ: ਅਕਾਲੀ ਦਲ: ਢੀਂਡਸਾ
Published : Jul 17, 2020, 6:57 pm IST
Updated : Jul 17, 2020, 6:57 pm IST
SHARE ARTICLE
Sukhdev Singh Dhindsa
Sukhdev Singh Dhindsa

ਮਤੇ ਰਾਹੀਂ ਸੁਖਬੀਰ ਬਾਦਲ ਤੋਂ ਸੌਦਾ ਸਾਧ ਦੀ ਪੌਸ਼ਾਕ ਮਾਮਲੇ 'ਚ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ : ਸੰਸਦ ਮੈਂਬਰ ਸੁਖਦੇਵ ਸਿੰੰਘ ਢੀਂਡਸਾ ਵਲੋਂ ਗਠਿਤ ਕੀਤੇ ਗਏ ਨਵੇਂ ਸ਼੍ਰੋਮਣੀ ਅਕਾਲੀ ਦਲ ਨੇ ਅਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਇਸੇ ਤਹਿਤ ਅੱਜ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ 'ਚ ਪਾਰਟੀ ਪ੍ਰਧਾਨ ਤੋਂ ਇਲਾਵਾ ਜਥੇਦਾਰ ਸੇਵਾ ਸਿੰਘ ਸੇਖਵਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ, ਜਗਦੀਸ਼ ਸਿੰਘ ਗਰਚਾ, ਮਾਨ ਸਿੰਘ ਗਰਚਾ, ਬੀਬੀ ਹਰਜੀਤ ਕੌਰ ਤਲਵੰਡੀ, ਬੀਰਦਵਿੰਦਰ ਸਿੰਘ,  ਪਰਮਿੰਦਰ ਸਿੰਘ ਢੀਂਡਸਾ, ਨਿਧੜਕ ਸਿੰਘ ਬਰਾੜ, ਰਣਧੀਰ ਸਿੰਘ ਰੱਖੜਾ, ਤੇਜਿੰਦਰ ਪਾਲ ਸਿੰਘ ਸੰਧੂ, ਰਾਜਿੰਦਰ ਸਿੰਘ ਕਾਂਝਲਾ, ਸਤਵਿੰਦਰਪਾਲ ਸਿੰਘ ਢੱਟ, ਅਵਤਾਰ ਸਿੰਘ ਜੌਹਲ, ਗੁਰਬਚਨ ਸਿੰਘ ਬੱਚੀ, ਸੁਖਵੰਤ ਸਿੰਘ ਸਰਾਓ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਦੇਸ ਰਾਜ ਸਿੰਘ ਧੁੱਗਾ, ਗੁਰਚਰਨ ਸਿੰਘ ਚੰਨੀ, ਦਵਿੰਦਰ ਸਿੰਘ ਸਿੰਘ ਸੋਢੀ, ਹਰਪ੍ਰੀਤ ਸਿੰਘ ਗਰਚਾ ਆਦਿ ਨੇ ਹਾਜ਼ਰੀ ਲੁਆਈ।

Sukhdev Singh DhindsaSukhdev Singh Dhindsa

ਇਸ ਮੌਕੇ ਕਈ ਮਤੇ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਪਾਰਟੀ ਆਗੂਆਂ ਦੀ ਮੌਜੂਦਗੀ 'ਚ ਸਰਬਸੰਮਤੀ ਨਾਲ ਪਾਸ ਕਰ ਦਿਤਾ ਗਿਆ। ਇਸ ਮੌਕੇ ਪੇਸ਼ ਗਏ ਗਏ ਪਹਿਲੇ ਮਤੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਦੀ ਗੁੰਮਸ਼ੁਦਗੀ ਦੇ ਸਬੰਧ ਵਿਚ ਪਸ਼ਚਾਤਾਪ ਕਰਨ ਲਈ ਪਾਰਟੀ ਵਲੋਂ ਲੜੀਵਾਰ ਸ਼੍ਰੀ ਗ੍ਰੰਥ  ਸਾਹਿਬ ਦੇ ਭੋਗ ਪਾਏ ਜਾਣ ਦਾ ਫ਼ੈਸਲਾ ਕੀਤਾ ਗਿਆ। ਲੜੀਵਾਰ ਅਖੰਡ ਪਾਠਾਂ ਦੀ ਇਹ ਲੜੀ ਸ੍ਰੀ ਮਸਤੂਆਣਾ ਸਾਹਿਬ ਸੰਗਰੂਰ ਤੋਂ 30 ਜੁਲਾਈ  ਨੂੰ ਆਰੰਭ ਕਰ ਕੇ 1 ਅਗਸਤ ਨੂੰ ਭੋਗ ਪਾਏ ਜਾਣਗੇ। ਇਸ ਲੜੀ ਦੀ ਸਮਾਪਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਪਸ਼ਚਾਤਾਪ ਦੀ ਅਰਦਾਸ ਕੀਤੀ ਜਾਵੇਗੀ।

Sukhdev Singh Dhindsa and Parminder Singh DhindsaSukhdev Singh Dhindsa and Parminder Singh Dhindsa

ਇਸ ਮੌਕੇ ਪਾਸ ਕੀਤੇ ਗਏ ਦੂਜੇ ਮਤੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਕਿਸਾਨ ਜਥੇਬੰਦੀਆਂ ਦੇ 20 ਜੁਲਾਈ ਦੇ ਮੁਜ਼ਾਹਰੇ ਦਾ ਸਮਰਥਨ ਕਰਨ ਦਾ ਅਹਿਦ ਕੀਤਾ ਗਿਆ। ਜਦਕਿ ਤੀਜੇ ਮਤੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਬੀਰ ਬਾਦਲ ਦੇ ਗ੍ਰਹਿ ਮੰਤਰੀ ਹੁੰਦਿਆਂ ਡੇਰਾ ਸਿਰਸਾ ਮੁੱਖੀ ਵਲੋਂ ਸਵਾਂਗ ਦੇ ਮਾਮਲੇ ਵਿਚ ਸਾਧ ਦੀ ਪੋਸ਼ਾਕ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵਲੋਂ ਸਵਾ 3 ਸਾਲ ਦੌਰਾਨ ਡੇਰਾ ਮੁੱਖੀ ਦੇ ਸਵਾਂਗ ਦੀ ਕਾਰਵਾਈ ਸਬੰਧੀ ਸਿੱਖ ਪੰਥ ਨੂੰ ਜਾਣਕਾਰੀ ਦੇਣ ਦੀ ਮੰਗ ਕੀਤੀ ਗਈ।

Sukhbir Singh Badal and Sukhdev Singh DhindsaSukhbir Singh Badal and Sukhdev Singh Dhindsa

ਇਸ ਤੋਂ ਇਲਾਵਾ ਚੌਥੇ ਮਤੇ ਰਾਹੀਂ ਪਾਰਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਦੀ ਜਲਦੀ ਨਿਯੁਕਤੀ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ। ਇਸੇ ਤਰ੍ਹਾਂ ਮਤੇ ਰਾਹੀਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਨੂੰ ਮਿਲ ਕੇ ਚੋਣਾਂ ਜਲਦੀ ਕਰਵਾਉਣ ਦੀ ਮੰਗ ਕਰਨ ਦਾ ਫ਼ੈਸਲਾ ਕੀਤਾ ਗਿਆ।

Sukhdev Singh DhindsaSukhdev Singh Dhindsa

ਪੰਜਵੇਂ ਮਤੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਯੂਏਪੀਏ ਕਾਨੂੰਨ ਤਹਿਤ ਸਿੱਖ ਨੌਜਵਾਨਾਂ ਖਿਲਾਫ਼ ਦਰਜ ਕੀਤੇ ਝੂਠੇ ਪਰਚਿਆਂ ਨੂੰ ਰਿਵਿਊ ਕਰਕੇ ਨਾਜਾਇਜ਼ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ। ਜਦਕਿ  ਛੇਵੇਂ ਮਤੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੱਥੇਬੰਦਕ ਢਾਂਚਾ ਵਿਧਾਨ ਮੁਤਾਬਿਕ ਬਣਾਉਣ ਲਈ ਜਲਦੀ ਭਰਤੀ ਸ਼ੁਰੂ ਕਰਨ ਦਾ ਅਹਿਦ ਕੀਤਾ ਗਿਆ। ਇਸੇ ਤਰ੍ਹਾਂ ਕੰਮ ਚਲਾਉਣ ਲਈ ਸੰਵਿਧਾਨ ਕਮੇਟੀ, ਤਾਲਮੇਲ ਕਮੇਟੀ ਅਤੇ ਮੀਡੀਆ ਕਮੇਟੀ ਆਦਿ ਜਲਦੀ ਬਣਾਉਣ ਤੋਂ ਇਲਾਵਾ ਸੱਤਵੇਂ ਮਤੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਵਡੇਰੇ ਹਿਤਾਂ ਵਿਚ ਪੰਜਾਬ ਨਾਲ ਸਬੰਧਤ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਅਫ਼ਸਰ ਸਾਹਿਬਾਨਾਂ, ਵਿਦਵਾਨਾਂ, ਬੁੱਧੀਜੀਵੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪਣੇ ਵਡਮੁੱਲੇ ਸੁਝਾਅ ਦੇ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement