ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਕੈਪਟਨ: ਭਗਵੰਤ ਮਾਨ
Published : Jul 17, 2021, 6:46 pm IST
Updated : Jul 17, 2021, 6:46 pm IST
SHARE ARTICLE
Bhagwant Mann
Bhagwant Mann

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ 'ਤੇ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।

Captain Amarinder Singh Captain Amarinder Singh

ਹੋਰ ਪੜ੍ਹੋ: ਪੁਲਾੜ ਜਾਣ ਵਾਲੀ ਰਾਕੇਟ ਟੀਮ ਦਾ ਹਿੱਸਾ ਬਣੀ ਦੇਸ਼ ਦੀ ਧੀ Sanjal Gavande

ਸਨੀਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ (Farmers Protest Delhi) ਆਪਣੀ ਹੀ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਸਹੀ ਭਾਅ ਲੈਣ ਲਈ ਸਾਂਤਮਈ ਅੰਦੋਲਨ ਕਰ ਰਹੇ ਹਨ, ਨਾ ਕਿ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ।

Bhagwant Mann, Captain Amarinder SinghBhagwant Mann and Captain Amarinder Singh

ਹੋਰ ਪੜ੍ਹੋ: ਕਰਜ਼ ਮੁਆਫ਼ੀ ਘੁਟਾਲੇ 'ਤੇ ਪਰਦਾ ਪਾਉਣ ਲਈ AAP ਖਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਕੈਪਟਨ: ਹਰਪਾਲ ਚੀਮਾ

ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜੀ ਕਰ ਰਹੇ ਹਨ।

Farmers ProtestFarmers Protest

ਹੋਰ ਪੜ੍ਹੋ: ਸਿਰਸਾ ਵਿਚ ਅੱਜ ਹੋਈ ਕਿਸਾਨ ਮਹਾਂਪੰਚਾਇਤ, ਰਾਕੇਸ਼ ਟਿਕੈਤ ਸਣੇ ਹੋਰ ਵੱਡੇ ਆਗੂਆਂ ਨੇ ਕੀਤੀ ਸ਼ਿਰਕਤ

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇਸ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਿਸਾਨੀ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋਸ਼ ਮੜ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ 'ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Bhagwant MannBhagwant Mann

ਹੋਰ ਪੜ੍ਹੋ: ਸਬਜ਼ੀ ਵੇਚ ਕੇ ਗੁਜ਼ਾਰਾ ਕਰਨ ਵਾਲੇ 100 ਸਾਲਾ ਬਜ਼ੁਰਗ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਵਿੱਚ ਲਾਏ ਹਨ। ਜੇ ਉਨਾਂ ਵਿਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜਰੂਰ ਕੀਤਾ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਂਤਮਈ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ ਬੁਲੰਦ ਕਰਦੀ ਰਹੀ ਹੈ। ਇਸੇ ਤਰ੍ਹਾਂ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ 'ਤੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।

ਹੋਰ ਪੜ੍ਹੋ: ਚੋਣਾਂ ਵਿਚ ਬਦਸਲੂਕੀ ਦੀ ਸ਼ਿਕਾਰ ਮਹਿਲਾ ਨੂੰ ਮਿਲੀ ਪ੍ਰਿਯੰਕਾ ਗਾਂਧੀ, ਸਾਧਿਆ UP ਸਰਕਾਰ ’ਤੇ ਨਿਸ਼ਾਨਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement