
ਇਹ ਵਿਰੋਧ ਉਸ ਸਮੇਂ ਕੀਤਾ ਗਿਆ ਜਦੋਂ ਭਾਜਪਾ ਆਗੂ ਸੈਕਟਰ 48 ਮੋਟਰ ਮਾਰਕੀਟ ਵਿਖੇ ਇਕ ਸਮਾਗਮ ਤੋਂ ਬਾਅਦ ਵਾਪਸ ਪਰਤ ਰਹੇ ਸਨ
ਚੰਡੀਗੜ੍ਹ - ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾਵਾਂ ਦੇ ਕਾਫਲੇ ‘ਤੇ ਹਮਲਾ ਬੋਲਿਆ ਹੈ। ਕਿਸਾਨਾਂ ਨੇ ਮੇਅਰ ਰਵੀਕਾਂਤ ਸ਼ਰਮਾ ਅਤੇ ਭਾਜਪਾ ਦੇ ਸਾਬਕਾ ਚੰਡੀਗੜ੍ਹ ਮੁਖੀ ਅਤੇ ਹਿਮਾਚਲ ਦੇ ਸਹਿ ਇੰਚਾਰਜ ਸੰਜੇ ਟੰਡਨ ਅਤੇ ਹੋਰ ਨੇਤਾਵਾਂ ਦੀਆਂ ਗੱਡੀਆਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਭਾਜਪਾ ਨੇਤਾ ਨਰਿੰਦਰ ਚੌਧਰੀ ਦੇ ਅਨੁਸਾਰ ਉਨ੍ਹਾਂ ਦੇ ਵਾਹਨਾਂ 'ਤੇ ਲਾਠੀਆਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ - ਦਲਿਤ, ਹਿੰਦੂ ਜਾਂ ਓਬੀਸੀ ਪੰਜਾਬ ਦਾ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ? - ਮਨੀਸ਼ ਤਿਵਾੜੀ
ਇਹ ਵੀ ਪੜ੍ਹੋ - ਯੂਰੋਪ ਵਿਚ ਭਿਆਨਕ ਹੜ੍ਹ ਨੇ ਮਚਾਈ ਤਬਾਹੀ, 125 ਤੋਂ ਵੱਧ ਮੌਤਾਂ ਤੇ ਹਜ਼ਾਰਾਂ ਲੋਕ ਲਾਪਤਾ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਭਾਜਪਾ ਆਗੂ ਸੈਕਟਰ 48 ਮੋਟਰ ਮਾਰਕੀਟ ਵਿਖੇ ਇਕ ਸਮਾਗਮ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਹ ਕਿਹਾ ਜਾ ਰਿਹਾ ਹੈ ਕਿ ਮੇਅਰ ਦੀ ਕਾਰ ਕਿਸੇ ਤਰ੍ਹਾਂ ਬਚ ਨਿਕਲੀ। ਸ਼ੁੱਕਰਵਾਰ ਨੂੰ ਕਿਸਾਨ ਮੋਰਚੇ ਵੱਲੋਂ ਭਾਜਪਾ ਦੇ ਪ੍ਰੋਗਰਾਮ ਦੇ ਵਿਰੋਧ ਵਿਚ ਵੀਡੀਓ ਅਤੇ ਆਡੀਓ ਜਾਰੀ ਕੀਤਾ ਗਿਆ। ਸਾਵਧਾਨੀ ਦੇ ਉਪਾਅ ਵਜੋਂ ਸ਼ਨੀਵਾਰ ਨੂੰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।