ਸਰਹੱਦ ਪਾਰੋਂ ਅਤਿਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਨੇ
Published : Jul 17, 2021, 7:38 am IST
Updated : Jul 17, 2021, 7:38 am IST
SHARE ARTICLE
image
image

ਸਰਹੱਦ ਪਾਰੋਂ ਅਤਿਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਨੇ

 ਪ੍ਰਧਾਨ ਮੰਤਰੀ ਨੂੰ  ਕਿਸਾਨ ਸੰਘਰਸ਼ ਨੂੰ  ਹੱਲ ਕਰਨ ਦੀ ਕੀਤੀ ਅਪੀਲ

ਡਰੋਨ ਸਰਗਰਮੀਆਂ ਵਧਣ ਅਤੇ ਕਿਸਾਨ ਲੀਡਰਾਂ ਨੂੰ  ਅਤਿਵਾਦ ਦੇ ਖ਼ਤਰੇ ਦੇ ਸੰਦਰਭ ਵਿਚ ਪ੍ਰਧਾਨ ਮੰਤਰੀ ਨੂੰ  ਲਿਖਿਆ ਪੱਤਰ

ਚੰਡੀਗੜ੍ਹ, 16 ਜੁਲਾਈ (ਭੁੱਲਰ): ਖ਼ਾਲਿਸਤਾਨੀ ਜਥੇਬੰਦੀਆਂ ਵਲੋਂ ਕੁੱਝ ਕਿਸਾਨ ਨੇਤਾਵਾਂ ਨੂੰ  ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਅਤੇ ਹੋਰ ਅਤਿਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ਪਾਰ ਦੇ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਅੰਦੋਲਨਕਾਰੀ ਕਿਸਾਨਾਂ ਨਾਲ ਤੁਰਤ ਗੱਲਬਾਤ ਸ਼ੁਰੂ ਕਰਨ ਤੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ |
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਵਿਚਾਰ-ਚਰਚਾ ਕਰਨ ਲਈ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰਖਿਆ ਤਾਕਿ ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਅੰਦੋਲਨ ਦੀ ਸਮੱਸਿਆ ਦਾ ਸਥਾਈ ਅਤੇ ਸੁਖਾਵਾਂ ਹੱਲ ਕਢਿਆ ਜਾ ਸਕੇ ਕਿਉਂ ਜੋ ਇਹ ਸਾਡੇ ਸਮਾਜਕ ਤਾਣੇ-ਬਾਣੇ ਲਈ ਖ਼ਤਰਾ ਬਣਨ ਦੇ ਨਾਲ-ਨਾਲ ਆਰਥਕ ਸਰਗਰਮੀਆਂ ਉਤੇ ਨੂੰ  ਵੀ ਪ੍ਰਭਾਵਤ ਕਰ ਰਿਹਾ ਹੈ | ਪ੍ਰਧਾਨ ਮੰਤਰੀ ਨੂੰ  ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰ ਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ |
ਭਾਰਤ ਸਰਕਾਰ ਵਲੋਂ ਕਿਸਾਨਾਂ ਦੀਆਂ ਵਾਜਬ ਚਿੰਤਾਵਾਂ ਹੱਲ ਕੀਤੇ ਜਾਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ,Tਭਾਵੇਂ ਸਥਿਤੀ ਅਜੇ ਕਾਬੂ ਹੇਠ ਹੈ ਪਰ ਉਨ੍ਹਾਂ ਨੂੰ  ਡਰ ਹੈ ਕਿ ਕੁੱਝ ਸਿਆਸੀ ਪਾਰਟੀਆਂ ਦੀ ਭੜਕਾਊ ਬਿਆਨਬਾਜ਼ੀ, ਰਵਈਆ ਅਤੇ ਭਾਵਨਾਤਮਕ ਪ੍ਰਤੀਕਿਰਿਆਵਾਂ ਅਮਨ-ਕਾਨੂੰਨ ਦੀ ਸਥਿਤੀ ਦੀ ਸਮੱਸਿਆ ਖੜੀ ਕਰ ਸਕਦੀਆਂ ਹਨ ਅਤੇ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ  ਨਾ ਪੂਰਿਆ ਜਾਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ |U ਮੁੱਖ ਮੰਤਰੀ ਨੇ ਇਹ ਪੱਤਰ ਖੇਤੀ ਕਾਨੂੰਨਾਂ ਨੂੰ  ਲੈ ਕੇ ਪੰਜਾਬ ਵਿਚ ਵਧ ਰਹੇ ਰੋਹ ਦੇ ਮੱਦੇਨਜ਼ਰ ਲਿਖਿਆ ਗਿਆ ਹੈ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਜੂਨ ਅਤੇ ਦਸੰਬਰ, 2020 ਵਿਚ ਲਿਖੇ ਅਰਧ-ਸਰਕਾਰੀ ਪੱਤਰਾਂ ਵਿਚ ਇਸ ਦੀ ਸਮੀਖਿਆ ਕਰਨ ਲਈ ਕਹਿ ਚੁੱਕੇ ਹਨ | ਤਾਜ਼ਾ ਪੱਤਰ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ 5-6 ਕਿਲੋਮੀਟਰ ਵਿਚ ਪੈਂਦੇ ਪਿੰਡਾਂ ਦੇ ਨਾਲ ਡਰੋਨ ਗਤੀਵਿਧੀਆਂ ਵਧਣ ਅਤੇ ਪਾਕਿਸਤਾਨ ਵਲੋਂ ਭਾਰਤ ਨੂੰ  ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਭੇਜੇ ਜਾਣ ਦੇ ਸੰਦਰਭ ਵਿਚ ਲਿਖਿਆ ਹੈ | ਖ਼ੁਫ਼ੀਆ ਰੀਪੋਰਟਾਂ ਵਿਚ ਸੰਕੇਤ ਦਿਤਾ ਗਿਆ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕੁੱਝ ਮਹੀਨਿਆਂ ਬਾਅਦ ਹੋਣ ਕਰ ਕੇ ਆਈ.ਐਸ.ਆਈ. ਦੀ ਅਗਵਾਈ ਵਾਲੀਆਂ ਖ਼ਾਲਿਸਤਾਨੀ ਅਤੇ ਕਸ਼ਮੀਰੀ ਅਤਿਵਾਦੀ ਜਥੇਬੰਦੀਆਂ ਨੇੜ ਭਵਿੱਖ ਵਿਚ ਸੂਬੇ ਵਿਚ ਦਹਿਸ਼ਤੀ ਕਾਰਵਾਈਆਂ ਦੀ ਯੋਜਨਾ ਘੜ ਰਹੀਆਂ ਹਨ |
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement