ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਹੋਵੇਗੀ 5 ਸਤੰਬਰ ਨੂੰ  ਮਹਾਂਪੰਚਾਇਤ : ਰਾਕੇਸ਼ ਟਿਕੈਤ
Published : Jul 17, 2021, 12:35 am IST
Updated : Jul 17, 2021, 12:35 am IST
SHARE ARTICLE
image
image

ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਹੋਵੇਗੀ 5 ਸਤੰਬਰ ਨੂੰ  ਮਹਾਂਪੰਚਾਇਤ : ਰਾਕੇਸ਼ ਟਿਕੈਤ

ਨਵੀਂ ਦਿੱਲੀ, 16 ਜੁਲਾਈ (ਸੁਖਰਾਜ ਸਿੰਘ): ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਕਿੰਨਾ ਸਮਾਂ ਚਲਦਾ ਰਹੇਗਾ, ਇਸ ਦਾ ਤਾਂ ਸਰਕਾਰ ਦੇ ਰਵਈਏ 'ਤੇ ਨਿਰਭਰ ਹੈ ਪਰ ਅੰਦੋਲਨ ਕਰ ਰਿਹਾ ਕਿਸਾਨ, ਜਦੋਂ ਤਕ ਕਾਨੂੰਨ ਵਾਪਸ ਨਹੀਂ ਹੁੰਦੇ, ਧਰਨਿਆਂ ਵਾਲੀ ਥਾਂ 'ਤੇ ਹੀ ਬੈਠੇ ਰਹਿਣ ਤੇ ਅਪਣਾ ਵਿਰੋਧ ਪ੍ਰਦਰਸ਼ਨ ਜਾਰੀ ਰਖਣਗੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ  ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਮਸਲੇ ਦਾ ਜਲਦ ਤੋਂ ਜਲਦ ਹੱਲ ਕਢਣਾ ਚਾਹੀਦਾ ਹੈ ਪਰ ਮੌਜੂਦਾ ਹਾਲਾਤ ਨੂੰ  ਦੇਖਦਿਆਂ ਅਜਿਹਾ ਲਗਦਾ ਹੈ ਕਿ ਦੇਸ਼ 'ਚ ਜੰਗ ਹੋਵੇਗੀ | ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ 5 ਸਤੰਬਰ ਨੂੰ  ਵੱਡੀ ਪੰਚਾਇਤ ਸੱਦੀ ਹੈ ਜਿਸ ਅੰਦਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ ਜਿਸ ਦੌਰਾਨ ਉਨ੍ਹਾਂ ਨੂੰ  ਵੀ ਅਪਣਾ ਫ਼ੈਸਲਾ ਲੈਣਾ ਚਾਹੀਦਾ ਹੈ |


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement