ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ
Published : Jul 17, 2021, 12:25 am IST
Updated : Jul 17, 2021, 12:25 am IST
SHARE ARTICLE
image
image

ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ

ਚੰਡੀਗੜ੍ਹ, 16 ਜੁਲਾਈ (ਭੁੱਲਰ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ’ਤੇ ਜ਼ੋਰ ਦਿਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦਾ ਹਰ ਨਾਗਰਿਕ ਇਕ ਰੁੱਖ ਲਾਵੇ ਅਤੇ ਉਸ ਦੀ ਸੰਭਾਲ ਕਰੇ ਤਾਂ ਵੱਡੀਆਂ ਵਾਤਾਵਰਣਿਕ ਤਬਦੀਲੀਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਦਾ ਹਰ ਦੇਸ਼ ਵਾਤਾਵਰਣ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਸ ਬਾਰੇ ਵਿਚਾਰਾਂ ਕਰ ਕੇ ਲੋੜੀਂਦੇ ਸੰਭਵ ਕਦਮ ਵੀ ਚੁੱਕ ਰਿਹਾ ਹੈ।
ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਲਈ ਲਗਾਤਾਰ ਕਾਰਜ ਕਰਨ ਦੀ ਅਪੀਲ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਲਗਭਗ ਚਾਰ ਸਾਲਾਂ ਦੇ ਸਮੇਂ ਦੌਰਾਨ ‘ਘਰ-ਘਰ ਹਰਿਆਲੀ’ ਸਕੀਮ ਤਹਿਤ 1 ਕਰੋੜ 23 ਲੱਖ ਤੋਂ ਵੱਧ ਰੁੱਖ ਸੂਬੇ ਭਰ ’ਚ ਲਗਾਏ ਹਨ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਭਗ 76 ਲੱਖ ਬੂਟੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਭਗ 66 ਲੱਖ ਬੂਟੇ ਸੂਬੇ ਭਰ ‘ਚ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸੂਬੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਯੋਗ ਸਥਾਨਾਂ ਦੀ ਸ਼ਨਾਖਤ ਕਰ ਕੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਕਿਹਾ।
ਸ. ਧਰਮਸੋਤ ਨੇ ਅੱਜ ਇਥੇ ਸਮਾਜ ਸੇਵੀ ਸੰਸਥਾ ਗੋ-ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ, ਸ਼ਹੀਦ ਭਗਤ ਸਿੰਘ ਨਗਰ ਵਲੋਂ ਹਰ ਵਰ੍ਹੇ ਜੁਲਾਈ ਦੇ ਆਖਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’ (ਇੰਟਰਨੈਸ਼ਨਲ ਮਾਈ ਟ੍ਰੀ ਡੇ) ਸਬੰਧੀ ਵਿਸ਼ੇਸ਼ ਬੈਨਰ ਜਾਰੀ ਕੀਤਾ। ਇਸ ਮੌਕੇ ਸ. ਧਰਮਸੋਤ ਨੇ ਸੂਬਾ ਵਾਸੀਆਂ ਨੂੰ ਅਪਣੇ ਪੱਧਰ ’ਤੇ ਇਕ ਰੁੱਖ ਲਾਉਣ ਤੇ ਉਸ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਹਰ ਵਿਅਕਤੀ ਨੂੰ ਰੁੱਖਾਂ ਨਾਲ ਅਪਣੀ ਸਾਂਝ ਪਾਉਣੀ ਚਾਹੀਦੀ ਹੈ। ਜੰਗਲਾਤ ਮੰਤਰੀ ਨੇ ਸਮਾਜ ਸੇਵੀ ਸੰਸਥਾ ਦੇ ਸੰਸਥਾਪਕ ਸ੍ਰੀ ਅਸ਼ਵਨੀ ਜੋਸ਼ੀ ਤੇ ਉਨ੍ਹਾਂ ਦੇ ਸਾਥੀਆਂ ਦੀ ਹਰ ਵਰ੍ਹੇ ਇਕ ਵਿਸ਼ੇਸ਼ ਦਿਨ ਰੁੱਖ ਲਾਉਣ ਲਈ ਮਨਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਕਿ ਪਿਛਲੇ 11 ਸਾਲਾਂ ਤੋਂ ਇਹ ਕਾਰਜ ਕਰਦੇ ਆ ਰਹੇ ਹਨ।
ਜੰਗਲਾਤ ਮੰਤਰੀ ਨੇ ਜੁਲਾਈ ਦੇ ਆਖਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਰੁੱਖ ਦਿਵਸ’ ਨੂੰ ਸਰਕਾਰੀ ਅਦਾਰਿਆਂ ਵਿਚ ਮਨਾਉਣ ਅਤੇ ਯੋਗ ਸਥਾਨਾਂ ’ਤੇ ਰੁੱਖ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੂਟੇ ਨੇੜਲੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ।
 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement