ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਹੋਣ ’ਤੇ ਇਮਾਰਤ ਨੂੰ ਰਖਿਆ ਜਾਵੇਗਾ ਸੁਰੱਖਿਅਤ : ਬੀਬੀ ਜਗੀਰ ਕੌਰ
Published : Jul 17, 2021, 12:15 am IST
Updated : Jul 17, 2021, 12:15 am IST
SHARE ARTICLE
image
image

ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਹੋਣ ’ਤੇ ਇਮਾਰਤ ਨੂੰ ਰਖਿਆ ਜਾਵੇਗਾ ਸੁਰੱਖਿਅਤ : ਬੀਬੀ ਜਗੀਰ ਕੌਰ

ਅੰਮ੍ਰਿਤਸਰ, 16 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜੇ ਚੱਲ ਰਹੀ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਦੌਰਾਨ ਖੁਦਾਈ ਕਰਦਿਆਂ ਸਾਹਮਣੇ ਆਏ ਇਮਾਰਤ ਦੇ ਪੁਰਾਣੇ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਇਹ ਇਮਾਰਤੀ ਢਾਂਚਾ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਹੋਇਆ ਤਾਂ ਇਸ ਨੂੰ ਜਰੂਰ ਸੁਰੱਖਿਅਤ ਰੱਖਿਆ ਜਾਵੇਗਾ।
ਬੀਤੇ ਦਿਨ ਖੁਦਾਈ ਕਰਦਿਆਂ ਪੁਰਾਤਨ ਦਿੱਖ ਵਾਲੇ ਕੁਝ ਕਮਰੇ ਸਾਹਮਣੇ ਆਏ ਹਨ, ਜੋ ਨਿੱਕੀ ਇੱਟ ਦੇ ਬਣੇ ਹੋਏ ਹਨ। ਇਸ ਦੀ ਪੁਰਾਤਨਤਾ ਅਤੇ ਇਤਿਹਾਸਕਤਾ ਸਬੰਧੀ ਮਾਹਰਾਂ ਦੀ ਰਾਇ ਲਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਇਸ ਬਾਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਹਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਹੋਰ ਮਾਹਰਾਂ ਅਤੇ ਇਤਿਹਾਸਕਾਰਾਂ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ। ਕਾਰਸੇਵਾ ਦੌਰਾਨ ਸਾਹਮਣੇ ਆਈ ਇਮਾਰਤ ਦੇ ਢਾਂਚੇ ਬਾਰੇ ਕੁੱਝ ਲੋਕ ਜਾਣ-ਬੁਝ ਕੇ ਮੁੱਦਾ ਬਣਾ ਰਹੇ ਹਨ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਲਈ ਸੇਵਾਵਾਂ ਕਰ ਰਹੀ ਹੈ। ਸਮੇਂ ਦੀ ਲੋੜ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ। ਇਸੇ ਤਹਿਤ ਹੀ ਇਸ ਜੋੜਾ ਘਰ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਾਰਸੇਵਾ ਦੌਰਾਨ ਕੋਈ ਪੁਰਾਣੀ ਇਮਾਰਤ ਦਿਖਾਈ ਦਿਤੀ ਹੈ ਤਾਂ ਇਸ ਦਾ ਮੰਤਵ ਹਰਗਿਜ਼ ਇਹ ਨਹੀਂ ਹੈ ਕਿ ਉਸ ਨੂੰ ਢਾਹ ਦਿਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ। 
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement