
ਹਰ ਛੋਟੀ ਤੋਂ ਛੋਟੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ - Bhagwant Mann
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ 14 ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹੇ ਸੌਂਪੇ ਹਨ। ਇਹ ਸਾਰੇ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਗੇ। ਇਸ ਤੋਂ ਇਲਾਵਾ ਉਹ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਦੇਖਿਆ ਜਾਵੇ ਤਾਂ ਇਸ ਵਿਚ ਖਾਸ ਗੱਲ ਇਹ ਹੈ ਕਿ ਕਿਸੇ ਵੀ ਮੰਤਰੀ ਨੂੰ ਉਸ ਦਾ ਗ੍ਰਹਿ ਜ਼ਿਲ੍ਹਾ ਅਲਾਟ ਨਹੀਂ ਕੀਤਾ ਗਿਆ।
ਮੰਤਰੀਆਂ ਨੂੰ ਹੁਣ ਲਗਾਤਾਰ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨੀਆਂ ਪੈਣਗੀਆਂ। ਇਸ ਤੋਂ ਇਲਾਵਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇਗਾ।
ਹਰ ਛੋਟੀ ਤੋਂ ਛੋਟੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਵੀ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਨਵੇਂ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।