ਸਤੰਬਰ ਮਹੀਨੇ ਵਿਚ 51 ਲੱਖ ਪ੍ਰਵਾਰਾਂ ਦਾ ਬਿਜਲੀ ਬਿਲ ਜ਼ੀਰੋ ਆਵੇਗਾ : ਮੁੱਖ ਮੰਤਰੀ
Published : Jul 17, 2022, 12:16 am IST
Updated : Jul 17, 2022, 12:16 am IST
SHARE ARTICLE
image
image

ਸਤੰਬਰ ਮਹੀਨੇ ਵਿਚ 51 ਲੱਖ ਪ੍ਰਵਾਰਾਂ ਦਾ ਬਿਜਲੀ ਬਿਲ ਜ਼ੀਰੋ ਆਵੇਗਾ : ਮੁੱਖ ਮੰਤਰੀ


ਹਰ ਬਿਲ 'ਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਲੋਕਾਂ ਨੂੰ  ਵੱਡੀ ਰਾਹਤ ਮਿਲੀ

ਚੰਡੀਗੜ੍ਹ, 16 ਜੁਲਾਈ (ਭੁੱਲਰ): ਪੰਜਾਬ ਵਾਸੀਆਂ ਨੂੰ  ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ  ਹਰ ਬਿਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾਉਣ ਦੇ ਫ਼ੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿਲ ਜ਼ੀਰੋ ਆਵੇਗਾ |
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ  ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ  ਹਰ ਬਿਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰ ਬਿਲ 'ਤੇ 600 ਯੂਨਿਟ ਤਕ ਹੈ ਤਾਂ ਉਹ ਜ਼ੀਰੋ ਬਿਲ ਪ੍ਰਾਪਤ ਕਰਨ ਦੇ ਯੋਗ ਹੋਣਗੇ | ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗੱਸਤ ਦੇ ਬਿਲ ਵਿਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪ੍ਰਵਾਰਾਂ ਨੂੰ  ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇਕ ਪੈਸਾ ਵੀ ਨਹੀਂ ਦੇਣਾ ਪਵੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵਲੋਂ ਸਤੰਬਰ ਮਹੀਨੇ ਵਿਚ ਅਦਾ ਕੀਤੇ ਜਾਣ ਵਾਲੇ ਬਿਲ ਦੀ ਰਕਮ ਜ਼ੀਰੋ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪ੍ਰਵਾਰਾਂ ਨੂੰ  ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ  ਅਪਣੀ ਬਿਜਲੀ ਦੀ ਵਰਤੋਂ ਲਈ ਕੱੁਝ ਵੀ ਅਦਾ ਨਹੀਂ ਕਰਨਾ ਪਵੇਗਾ | ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ ਜਿਨ੍ਹਾਂ ਨੂੰ  ਹੁਣ ਤਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿਚ ਕਾਫ਼ੀ ਪੈਸਾ ਖ਼ਰਚ ਕਰਨਾ ਪੈਂਦਾ ਹੈ | ਮੁੱਖ ਮੰਤਰੀ ਨੇ ਕਿਹਾ, ''ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ  ਪੂਰਾ ਵੀ ਕਰਦੇ ਹਾਂ | ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ  ਪੂਰਾ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ |U

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement