
21 ਜੁਲਾਈ ਨੂੰ ਮੁੜ ਕੀਤਾ ਜਾਵੇਗਾ ਕੋਰਟ ਵਿਚ ਪੇਸ਼
ਅੰਮ੍ਰਿਤਸਰ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁੜ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਦੱਸਣਯੋਗ ਹੈ ਕਿ ਜੱਗੂ ਭਗਵਾਨਪੁਰੀਆ ਦਾ 6 ਦਿਨ ਦਾ ਰਿਮਾਂਡ ਅੱਜ ਖਤਮ ਹੋਣ ਜਾ ਰਿਹਾ ਸੀ, ਜਿਸ ਕਾਰਨ ਅੱਜ ਉਸ ਨੂੰ ਬਾਬਾ ਬਕਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Jaggu bhagwanpuria
ਜੱਗੂ ਭਗਵਾਨਪੁਰੀਆ ਦੀ ਪੇਸ਼ੀ ਭੁਗਤਣ ਤੋਂ ਬਾਅਦ ਬਾਬਾ ਬਕਾਲਾ ਦੀ ਅਦਾਲਤ ਨੇ ਜੱਗੂ ਦਾ ਰਿਮਾਂਡ ਫਿਰ ਵਧਾ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਜੱਗੂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਦਾ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
Jaggu Bhagwanpuria
ਦੱਸਣਯੋਗ ਹੈ ਕਿ ਜੱਗੂ ਭਗਵਾਨਪੁਰੀਆ ਤੋਂ 2017 ਦੇ ਇਕ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। 2017 'ਚ ਗੈਂਗਸਟਰ ਸ਼ੁਭਮ ਪੁਲਿਸ ਹਿਰਾਸਤ 'ਚੋਂ ਭੱਜ ਗਿਆ ਸੀ। ਗੈਂਗਸਟਰ ਸ਼ੁਭਮ ਨੂੰ ਭਜਾਉਣ ਲਈ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾਈਆਂ ਗਈਆਂ। ਜੱਗੂ ਦੇ ਕਹਿਣ 'ਤੇ ਸਾਰਜ ਮਿੰਟੂ ਨੇ ਗੈਂਗਸਟਰ ਸ਼ੁਭਮ ਨੂੰ ਭਜਾਉਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੱਸ ਦੇਈਏ ਕਿ ਸਿੱਧ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈ ਕੇ ਆਈ ਸੀ।