
ਅਦਾਲਤ ਨੇ ਇਹਨਾਂ ਚਾਰਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਸ਼ੂਟਰ ਪ੍ਰਿਆਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਦਾ ਚਾਰ ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ, ਜਿਸ ਤੋਂ ਬਾਅਦ ਅੱਜ ਸਵੇਰੇ ਉਹਨਾਂ ਨੂੰ ਸਿਵਲ ਹਸਪਤਾਲ 'ਚ ਮੈਡੀਕਲ ਚੈੱਕਅਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ| ਅਦਾਲਤ ਨੇ ਇਹਨਾਂ ਚਾਰਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ 4 ਜੁਲਾਈ ਨੂੰ ਪੰਜਾਬ ਪੁਲਿਸ ਪ੍ਰਿਆਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਮਾਨਸਾ ਲੈ ਕੇ ਆਈ ਸੀ ਅਤੇ 5 ਜੁਲਾਈ ਨੂੰ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ| ਜਿੱਥੇ ਅਦਾਲਤ ਵੱਲੋਂ ਉਹਨਾਂ ਦਾ 8 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ, ਉਥੇ ਪੁਲਿਸ ਵੱਲੋਂ 8 ਦਿਨਾਂ ਦੇ ਪੁਲਿਸ ਰਿਮਾਂਡ ਤੇ ਪੁੱਛਗਿੱਛ ਤੋਂ ਬਾਅਦ 13 ਜੁਲਾਈ ਨੂੰ ਮੁੜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਦੌਰਾਨ ਇਹਨਾਂ ਚਾਰਾਂ ਮੁਲਜ਼ਮਾਂ ਦਾ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਗਿਆ।