MP ਸਿਮਰਨਜੀਤ ਮਾਨ ਦਾ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਆਪਣੇ ਨਾਨੇ ਦਾ ਬਚਾਅ ਕਰਨਾ ਸ਼ਰਮਨਾਕ: ‘ਆਪ’ 
Published : Jul 17, 2022, 8:22 pm IST
Updated : Jul 17, 2022, 8:22 pm IST
SHARE ARTICLE
Shameful of MP Simranjit Mann's defense of his grandfather who honored General Dyer: AAP
Shameful of MP Simranjit Mann's defense of his grandfather who honored General Dyer: AAP

ਸਿਮਰਨਜੀਤ ਮਾਨ ਆਪਣੇ ਵੱਲੋਂ ਕੀਤੀਆਂ ਗਈਆਂ ਸ਼ਰਮਨਾਕ ਟਿੱਪਣੀਆਂ ਲਈ ਮੰਗਣ ਮੁਆਫ਼ੀ: ਕੰਗ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਿਰਾਦਰ ਕਰਨ ਤੋਂ ਬਾਅਦ MP ਸਿਮਰਨਜੀਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਕੀਤਾ ਅਪਮਾਨ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ :
ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ 1919 ਵਿੱਚ ਸਾਕਾ ਜਲ੍ਹਿਆਂਵਾਲਾ ਬਾਗ਼ ਤੋਂ ਬਾਅਦ ਜਨਰਲ ਡਾਇਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਵਾਲੇ ਆਪਣੇ ਨਾਨਾ ਅਰੂੜ ਸਿੰਘ ਦੇ ਚਿਹਰੇ ਨੂੰ ਸਾਫ਼ ਸੁਥਰਾ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

Malwinder Singh KangMalwinder Singh Kang

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਮਪੀ ਮਾਨ ਆਪਣੇ ਨਾਨਾ ਅਰੂੜ ਸਿੰਘ, ਜੋ ਕਿ ਬ੍ਰਿਟਿਸ਼ ਪੱਖੀ ਸਿੱਖ ਸਨ, ਨੂੰ ਆਜ਼ਾਦੀ ਘੁਲਾਟੀਆ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ। ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜਲ੍ਹਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। 

Malwinder Singh KangMalwinder Singh Kang

ਕੰਗ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਲਈ ਮੁਆਫ਼ੀ ਮੰਗਣ ਦੀ ਬਜਾਏ ਜਲ੍ਹਿਆਂਵਾਲਾ ਬਾਗ਼ ਸਾਕਾ ਸਮੇਂ ਆਪਣੇ ਨਾਨਾ ਅਰੂੜ ਸਿੰਘ (ਉਸ ਸਮੇਂ ਜਥੇਦਾਰ ਸ੍ਰੀ ਹਰਿਮੰਦਰ ਸਾਹਿਬ) ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਨੂੰ, ਸਾਫ਼ ਸੁਥਰਾ ਦੱਸ ਕੇ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

Malwinder Singh KangMalwinder Singh Kang

ਕੰਗ ਨੇ ਕਿਹਾ ਕਿ ਮਾਨ ਨੇ ਆਪਣੇ ਨਾਨਾ ਅਰੂੜ ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨਾ ਇਸ ਲਈ ਜਾਇਜ਼ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਤੋਂ ਰੋਕਣ ਲਈ ਸਨਮਾਨਿਤ ਕੀਤਾ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਸਮਾਗਮ ਤੋਂ ਬਾਅਦ ਅਰੂੜ ਸਿੰਘ ਨੂੰ ਸਿੱਖਾਂ ਵੱਲੋਂ ਕੀਤੀ ਬਗ਼ਾਵਤ ਦਾ ਸਾਹਮਣਾ ਕਰਨ ਪਿਆ, ਕਿਉਂਕਿ ਉਸ ਨੂੰ ਬਿ੍ਰਟਿਸ਼ ਪੱਖੀ ਸਿੱਖ ਵਜੋਂ ਦੇਖਿਆ ਜਾਂਦਾ ਹੈ। ਕੰਗ ਨੇ ਕਿਹਾ ਕਿ ਐਮਪੀ ਸਿਮਰਨਜੀਤ ਮਾਨ ਆਪਣੇ ਪਰਿਵਾਰ ਦੇ ਇਤਿਹਾਸ ਨੂੰ ਸਾਫ਼ ਸੁਥਰਾ ਕਰਨ ਦੀ ਕੋਸ਼ਿਸ਼ ਨਾ ਕਰਨ, ਉਨ੍ਹਾਂ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

Malwinder Singh KangMalwinder Singh Kang

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਦੀ ਅਸਲੀਅਤ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨ੍ਹਾਂ ਵਿਰੋਧੀ ਧਿਰ ਉੱਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਹੈਰਾਨ ਹਨ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਝੂਠਾ ਪ੍ਰਚਾਰ ਕਰਕੇ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement