ਟਰੈਫ਼ਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖ਼ੈਰ ਨਹੀਂ!, ਨਵੇਂ ਟਰੈਫਿਕ ਨਿਯਮ ਹੋਏ ਲਾਗੂ
Published : Jul 17, 2022, 10:16 am IST
Updated : Jul 17, 2022, 10:16 am IST
SHARE ARTICLE
Traffic Rules
Traffic Rules

ਲਾਲਾ ਬੱਤੀ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ ਇੱਕ ਹਜ਼ਾਰ ਦਾ ਜ਼ੁਰਮਾਨਾ

 

ਚੰਡੀਗੜ੍ਹ - ਪੰਜਾਬ ਵਿਚ ਹੁਣ ਨਵੇਂ ਟਰੈਫਿਕ ਨਿਯਮ ਲਾਗੂ ਹੋ ਚੁੱਕੇ ਹਨ। ਹੁਣ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ, ਲਾਲ ਬੱਤੀ ਦੀ ਉਲੰਘਣਾ ਕਰਨ, ਸ਼ਰਾਬ ਪੀ ਕੇ ਗੱਡੀ ਚਲਾਉਣ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਅਤੇ ਗੱਡੀਆਂ ਵਿੱਚ ਅਧਿਕਾਰਤ ਤੋਂ ਵੱਧ ਭਾਰ ਲਿਜਾਣ ’ਤੇ ਵੱਡਾ ਜੁਰਮਾਨਾ ਦੇਣਾ ਪੈ ਸਕਦਾ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਨਾ ਸੰਗੀਨ ਜੁਰਮ ਮੰਨਿਆ ਜਾਵੇਗਾ। ਇਸ ਨੋਟੀਫਿਕੇਸ਼ਨ ਤਹਿਤ ਸ਼ਰਾਬ ਪੀ ਕੇ ਗੱਡੀ ਚਲਾਉਣ ਜਾਂ ਗੱਡੀ ਚਲਾਉਂਦੇ ਹੋਏ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਦੋਸ਼ ਹੇਠ ਚਾਲਕ ਨੂੰ ਪਹਿਲੀ ਵਾਰ 5 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ ਅਤੇ ਤਿੰਨ ਮਹੀਨਿਆਂ ਲਈ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ।

Traffic rules will change from 1 SeptemberTraffic rules  

ਇਸੇ ਤਰ੍ਹਾਂ ਜੇ ਦੂਜੀ ਵਾਰ ਵੀ ਇਸੇ ਦੋਸ਼ ਹੇਠ ਚਾਲਕ ਦੁਬਾਰਾ ਫੜਿਆ ਜਾਂਦਾ ਹੈ ਤਾਂ ਉਸ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਤੇ ਤਿੰਨ ਮਹੀਨਿਆਂ ਲਈ ਲਾਇਸੈਂਸ ਮੁਅੱਤਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਾਲ ਬੱਤੀ ਦੀ ਉਲੰਘਣਾ ਕਰਨ ਅਤੇ ਨਿਰਧਾਰਿਤ ਗਤੀ ਸੀਮਾ ਤੋਂ ਵੱਧ ਰਫ਼ਤਾਰ ’ਤੇ ਵਾਹਨ ਚਲਾਉਣ ਵਾਲੇ ਨੂੰ ਪਹਿਲੀ ਵਾਰ ਇੱਕ ਹਜ਼ਾਰ ਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨੇ ਸਣੇ ਦੋਵੇਂ ਵਾਰ ਤਿੰਨ-ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਕਰਨ ਦੀ ਸਜ਼ਾ ਹੋਵੇਗੀ। ਇਹ ਜੁਰਮਾਨਾ ਦੋ ਪਹੀਆ ਵਾਹਨ ਚਾਲਕਾਂ ’ਤੇ ਵੀ ਲਾਗੂ ਹੋਵੇਗਾ।

Traffic RulesTraffic Rules

ਇਸ ਤੋਂ ਇਲਾਵਾ ਦੋ ਪਹੀਆ ਵਾਹਨਾਂ ’ਤੇ ਵੱਧ ਸਵਾਰੀ ਬਿਠਾਉਣ ’ਤੇ ਇੱਕ ਹਜ਼ਾਰ ਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਵਪਾਰਕ ਗੱਡੀਆਂ ਵਿਚ ਨਿਰਧਾਰਤ ਭਾਰ ਤੋਂ ਵੱਧ ਲੋਡ ਭਰਨ ’ਤੇ ਪਹਿਲੀ ਵਾਰ 20 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਟਨ ਅਤੇ ਦੂਜੀ ਵਾਰ 40 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਜੁਰਮਾਨਾ ਲਾਇਆ ਜਾਵੇਗਾ। ਇਨ੍ਹਾਂ ਸਾਰੀਆਂ ਹਾਲਤਾਂ ਵਿਚ ਲਾਇਸੈਂਸ ਵੀ ਮੁਅੱਤਲ ਕੀਤਾ ਜਾਵੇਗਾ।  

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement